25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਖ਼ਾਲਸਾ ਕਾਲਜੀਏਟ ਸਕੂਲ ਮਹਿਤਾ ਦੇ ਵਿਦਿਆਰਥੀ ਧਾਰਮਿਕ ਮੁਕਾਬਲਿਆਂ 'ਚ ਅੱਵਲ <br/>

Ad Position 21
No active advertisement
ਅਜੀਤ ਡੈਸਕ 18-12-2025
ਚੌਂਕ ਮਹਿਤਾ, 17 ਦਸੰਬਰ (ਧਰਮਿੰਦਰ ਸਿੰਘ ਭੰਮਰਾ)- ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜੀਏਟ ਸਕੂਲ ਮਹਿਤਾ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਸਕੂਲਾਂ ਜਿਵੇਂ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਐੱਸ. ਐੱਸ. ਐੱਸ. ਗਲੋਬਲ ਸਕੂਲ ਬੁਤਾਲਾ ਅਤੇ ਦਮਦਮੀ ਟਕਸਾਲ ਰਣਜੀਤ ਅਖਾੜਾ ਵਡਾਲਾ ਗ੍ਰੰਥੀਆਂ ਗੁਰਦਾਸਪੁਰ ਤੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿਚ ਹਿੱਸਾ ਲਿਆ | ਜਿਸ ਵਿਚ ਕਵੀਸ਼ਰੀ, ਕੀਰਤਨ, ਗੁਰਬਾਣੀ ਕੰਠ ਤੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਕਵੀਸ਼ਰੀ ਵਿਚ ਗੁਰਨੂਰ ਸਿੰਘ, ਜੰਗਬੀਰ ਸਿੰਘ, ਅਰਮਾਨਦੀਪ ਸਿੰਘ, ਕੀਰਤਨ ਵਿਚ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਸਿਮਰਨਜੀਤ ਸਿੰਘ, ਗੁਰਸ਼ਰਨਜੀਤ ਸਿੰਘ, ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ ਗੁਰਬਾਣੀ ਕੰਠ ਵਿਚ ਜਸ਼ਨਦੀਪ ਸਿੰਘ, ਦਸਤਾਰ ਮੁਕਾਬਲੇ ਵਿਚ ਅਨਮੋਲਦੀਪ ਸਿੰਘ ਅਤੇ ਕੀਰਤਨ ਸੋਲੋ ਵਿਚ ਗੁਰਸ਼ਰਨਜੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ | ਸਕੂਲ ਪਿ੍ੰ: ਗੁਰਦੀਪ ਸਿੰਘ ਜਲਾਲ ਉਸਮਾ ਅਤੇ ਸਮੂਹ ਸਟਾਫ ਵਲੋਂ ਸਕੂਲ ਪਹੁੰਚਣ 'ਤੇ ਜੇਤੂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਨੂੰ ਮੈਡਲ, ਸ਼ੀਲਡ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਗੋਲਡਨ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਅਕਾਲੀ ਉਮੀਦਵਾਰ ਜੋਧਬੀਰ ਸਿੰਘ ਜੋਧਾ ਰਹੇ ਜੇਤੂ
Ad Position 24