25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਗੋਲਡਨ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 18-12-2025
ਜੰਡਿਆਲਾ ਗੁਰੂ, 17 ਦਸੰਬਰ (ਹਰਜਿੰਦਰ ਸਿੰਘ ਕਲੇਰ)-ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ (ਐੱਫ. ਏ. ਪੀ.) ਵਲੋਂ ਸਕੂਲਾਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪਿ੍ੰਸੀਪਲ ਸਾਹਿਬਾਨ ਨੂੰ ਸਨਮਾਨਿਤ ਕਰਨ ਲਈ ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ |ਇਹ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਲਈ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਅਗਵਾਈ, ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਦੇ ਸਨਮਾਨ ਵਜੋਂ ਵੱਕਾਰੀ ਗੋਲਡਨ ਪਿ੍ੰਸੀਪਲ ਅਵਾਰਡ ਨਾਲ ਨਿਵਾਜਿਆ ਗਿਆ | ਇਸੇ ਤਹਿਤ ਸਕੂਲ ਦੀ ਪੰਜਾਬੀ ਅਧਿਆਪਕਾ ਸ੍ਰੀਮਤੀ ਮਨਦੀਪ ਕੌਰ ਨੂੰ ਉਨ੍ਹਾਂ ਦੇ ਨਿਰੰਤਰ ਯੋਗਦਾਨ ਅਤੇ ਕਠੋਰ ਮਿਹਨਤ ਲਈ (ਐੱਫ. ਏ. ਪੀ.) ਸ਼ਾਨਦਾਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਨਾਲ ਹੀ ਸਕੂਲ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਦਕਸ਼ਦੀਪ ਸਿੰਘ ਨੇ ਆਪਣੀ ਬੇਮਿਸਾਲ ਪ੍ਰਤਿਭਾ ਦੇ ਬਲਬੂਤੇ ਪੰਜਾਬੀ ਵਿਸ਼ੇ ਵਿਚ ਸਟੇਟ ਚੈਂਪੀਅਨ ਅਵਾਰਡ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਖੁਸ਼ੀ ਦੇ ਇਸ ਮੌਕੇ ਨੂੰ ਹੋਰ ਵੀ ਯਾਦਗਾਰ ਬਣਾਇਆ ਜਦੋਂ ਅਧਿਆਪਕਾ ਪਰਮਿੰਦਰ ਕੌਰ ਅਤੇ ਮਨਪ੍ਰੀਤ ਕੌਰ (ਐੱਸ.ਐੱਸ.ਟੀ.) ਵਲੋਂ ਤਿਆਰ ਕੀਤੇ ਵਿਦਿਆਰਥੀਆਂ ਨੇ ਐੱਫ. ਏ. ਪੀ. ਨੈਸ਼ਨਲ ਐਵਾਰਡਾਂ ਵਿਚ ਵਿਆਹ ਦੇ ਲੋਕ ਗੀਤ ਸ਼੍ਰੇਣੀ 'ਚ ਪੂਰੇ ਪੰਜਾਬ ਵਿੱਚੋਂ ਤੀਸਰਾ ਸਥਾਨ ਹਾਸਲ ਕਰਦੇ ਹੋਏ ਪ੍ਰਾਈਡ ਆਫ ਸਟੂਡੈਂਟਸ ਅਵਾਰਡ ਪ੍ਰਾਪਤ ਕੀਤਾ | ਸਕੂਲ ਪਹੁੰਚਣ 'ਤੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਗੌਂਸਾਬਾਦ ਤੋਂ 'ਆਪ' ਦੇ ਉਮੀਦਵਾਰ ਦਲਬੀਰ ਸਿੰਘ ਜੇਤੂ ਅਗਲੀ ਖ਼ਬਰ ਖ਼ਾਲਸਾ ਕਾਲਜੀਏਟ ਸਕੂਲ ਮਹਿਤਾ ਦੇ ਵਿਦਿਆਰਥੀ ਧਾਰਮਿਕ ਮੁਕਾਬਲਿਆਂ 'ਚ ਅੱਵਲ <br/>
Ad Position 24