25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸੋਹੀਆਂ ਕਲਾਂ ਦੀ ਸੀਟ ਕਾਂਗਰਸ ਨੇ ਵੱਡੇ ਫਰਕ ਨਾਲ ਜਿੱਤ ਕੇ ਸੱਤਾਧਾਰੀਆਂ ਨੂੰ ਜੁਆਬ ਦਿੱਤਾ-ਸੱਚਰ <br/>

Ad Position 21
No active advertisement
ਅਜੀਤ ਡੈਸਕ 18-12-2025

ਮਜੀਠਾ, 17 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ 'ਚ ਹਲਕਾ ਮਜੀਠਾ ਦੇ ਸੋਹੀਆਂ ਕਲਾਂ ਜ਼ੋਨ ਤੋਂ ਕਾਂਗਰਸ ਉਮੀਦਵਾਰ ਬੀਬੀ ਮਨਪ੍ਰੀਤ ਕੌਰ ਨੇ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕਰਕੇ ਸੱਤਾਧਾਰੀ ਪਾਰਟੀ ਨੂੰ ਵੱਡਾ ਜਵਾਬ ਦਿੱਤਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਦੇ ਕਾਂਗਰਸ ਇੰਚਾਰਜ ਅਤੇ ਸੀਨੀਅਰ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਪੱਤਰਕਾਰਾਂ ਨਾਲ ਗਲ ਕਰਦਿਆਂ ਕੀਤਾ | ਉਨ੍ਹਾਂ ਨੇ ਆਏ ਨਤੀਜਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਵਾਰ ਚੋਣਾਂ ਵਿਚ ਪੁਲਿਸ ਅਤੇ ਪ੍ਰਸ਼ਾਸਨ ਨੇ ਖੁੱਲ੍ਹ ਕੇ ਸੱਤਾ ਦੀ ਦੁਰਵਰਤੋਂ ਕੀਤੀ ਹੈ | ਸੱਚਰ ਨੇ ਅੱਗੇ ਕਿਹਾ ਕਿ ਸੋਹੀਆਂ ਕਲਾਂ ਜ਼ੋਨ ਦੀ ਜੇਤੂ ਇਕੱਲੀ ਸੀਟ ਹਲਕੇ ਦੇ ਲੋਕਾਂ ਦੇ ਮਨ ਦੀ ਗੱਲ ਦੱਸਦਿਆਂ ਸੰਕੇਤ ਦੇ ਰਹੀ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਿਸ ਦਾ ਕਬਜ਼ਾ ਹੋਵੇਗਾ | ਇਸ ਮੌਕੇ ਮਨਪ੍ਰੀਤ ਕੌਰ, ਜੱਜਬੀਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਨਵਤੇਜ ਪਾਲ ਸਿੰਘ ਸੋਹੀਆ, ਬਲਜੀਤ ਸਿੰਘ ਵਿਰਕ, ਚਰਨਜੀਤ ਸਿੰਘ, ਪਾਲ ਸਿੰਘ, ਬਲਰਾਜ ਸਿੰਘ ਦਬੁਰਜੀ, ਮਨਪ੍ਰੀਤ ਸਿੰਘ, ਪ੍ਰਗਟ ਸਿੰਘ, ਹਰਜੀਤ ਸਿੰਘ, ਗੁਰਬੀਰ ਸਿੰਘ, ਨਵਪ੍ਰੀਤ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਦੀ ਦੁਕਾਨ 'ਤੇ ਹਮਲਾ ਕਰਕੇ ਕੀਤੀ ਸਾਮਾਨ ਦੀ ਭੰਨਤੋੜ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਰਸਿੱਕਾ ਤੋਂ 'ਆਪ' ਉਮੀਦਵਾਰ ਬਲਜੀਤ ਕੌਰ 905 ਵੋਟਾਂ ਨਾਲ ਜੇਤੂ <br/>
Ad Position 24