ਬਾਬਾ ਬਕਾਲਾ ਸਾਹਿਬ, 17 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਲਾਕ ਸੰਮਤੀ ਜ਼ੋਨ ਨੰ: 23-ਖਿਲਚੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਰਹੇ ਕੁਲਜੀਤ ਕੌਰ ਪਤਨੀ ਬਲਰਾਜ ਸਿੰਘ ਬੁਟਾਰੀ ਨੇ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਪਿੱਛੋਂ ਇੱਥੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬੀਬੀ ਕੁਲਜੀਤ ਕੌਰ ਬੁਟਾਰੀ ਨੇ ਕਿਹਾ ਕਿ ਇਹ ਸਭ ਗੁਰੂ ਘਰ ਤੋਂ ਹੀ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ | ਇਸ ਮੌਕੇ ਜਥੇ. ਪੂਰਨ ਸਿੰਘ ਖਿਲਚੀਆਂ ਸਰਕਲ ਪ੍ਰਧਾਨ, ਨਿਰਮਲ ਸਿੰਘ ਬਿੱਲੂ ਧੂਲਕਾ ਸਰਕਲ ਪ੍ਰਧਾਨ, ਤਰਲੋਚਨ ਸਿੰਘ ਧੂਲਕਾ, ਬਲਰਾਜ ਸਿੰਘ ਬੁਟਾਰੀ, ਡਾ: ਕੁਲਵਿੰਦਰ ਸਿੰਘ ਬਾਣੀਆਂ, ਅਜਮਿੰਦਰ ਸਿੰਘ ਸਾਹਬਾ ਭੋਰਛੀ, ਅੰਗਰੇਜ ਸਿੰਘ ਖਿਲਚੀਆਂ, ਦਿਆਲ ਸਿੰਘ ਖਿਲਚੀਆਂ, ਕਮਲਬੀਰ ਸਿੰਘ ਟੋਨੀ ਸਾ: ਸਰਪੰਚ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |