ਰਮਦਾਸ, 17 ਦਸੰਬਰ (ਜਸਵੰਤ ਸਿੰਘ ਵਾਹਲਾ)-ਬਲਾਕ ਰਮਦਾਸ ਦੇ ਜ਼ੋਨ ਨੰ: 2 ਮਹਿਮਦ ਮੰਦਰਾਂਵਾਲਾ ਤੋਂ 'ਆਪ' ਦੇ ਉਮੀਦਵਾਰ ਬੀਬੀ ਜਗਦੀਸ਼ ਦਵਿੰਦਰ ਕੌਰ ਪਤਨੀ ਅਮਰੀਕ ਸਿੰਘ 165 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ | ਇਸ ਤੋਂ ਪਹਿਲਾਂ ਰਮਦਾਸ ਪੁੱਜਣ 'ਤੇ 'ਆਪ' ਵਰਕਰਾਂ ਵਲੋਂ ਬੀਬੀ ਜਗਦੀਸ਼ ਦਵਿੰਦਰ ਕੌਰ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਾਬਕਾ ਸਰਪੰਚ ਕਾਬਲ ਸਿੰਘ ਪਸ਼ੀਆ, ਸਰਪੰਚ ਬਲਰਾਜ ਸਿੰਘ ਗਿੱਲ, ਬਲਾਕ ਸੰਮਤੀ ਮੈਂਬਰ ਪਿ੍ਥਵੀਪਾਲ ਸਿੰਘ ਘੋਨੇਵਾਹਲਾ, ਰਸ਼ਪਾਲ ਸਿੰਘ ਮਾਛੀਵਾਹਲਾ, ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਸਾਬਕਾ ਸਰਪੰਚ ਜਸਪਾਲ ਸਿੰਘ, ਸਰਪੰਚ ਡਿੰਪਲ , ਲਾਡੀ ਤਾਲਬਪੁਰਾ, ਮੁਖਤਾਰ ਸਿੰਘ, ਸ਼ਮਸ਼ੇਰ ਸਿੰਘ ਸਿੰਧੀ, ਹਰਜੀਤ ਸਿੰਘ ਗ੍ਰੰਥੀ, ਜੀਤੂ ਅਬਾਦੀ ਚੰਡੀਗੜ੍ਹ ਆਦਿ ਮੌਜੂਦ ਸਨ |