ਮਜੀਠਾ, 17 ਦਸੰਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਜ਼ੋਨ ਭੰਗਾਲੀ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜਗਰੂਪ ਕੌਰ ਸੁਪਾਰੀਵਿੰਡ ਪਤਨੀ ਸਰਕਲ ਪ੍ਰਧਾਨ ਸਰਬਜੀਤ ਸਿੰਘ ਸੁਪਾਰੀਵਿੰਡ ਨੇ ਆਪਣੇ ਨੇੜਲੇ ਵਿਰੋਧੀ ਆਮ ਅਦਾਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਕੌਰ ਰੰਗੀਲਪੁਰਾ ਨੂੰ ਕਰੀਬ 790 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕਰਾਈ | ਇਸ ਜਿੱਤ ਤੇ ਸ਼੍ਰੋਮਣੀ ਅਕਾਲੀ ਦੇ ਖੇਮੇ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਜਿਸ 'ਤੇ ਪਾਰਟੀ ਵਰਕਰਾਂ ਨੇ ਸਰਬਜੀਤ ਸਿੰਘ ਸੁਪਾਰੀਵਿੰਡ ਨੂੰ ਵਧਾਈ ਦਿੱਤੀ | ਇਸ ਮੌਕੇ ਮੇਜਰ ਸ਼ਿਵਚਰਨ ਸਿੰਘ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਲਖਬੀਰ ਸਿੰਘ ਗਿੱਲ, ਅਮਨਦੀਪ ਗਿੱਲ ਸੁਪਾਰੀਵਿੰਡ, ਮੱਖਣ ਸਿੰਘ ਹਰੀਆਂ, ਹੈਪੀ ਕੋਟਲਾ, ਅਮਰੀਕ ਸਿੰਘ ਸੁਪਾਰੀਵਿੰਡ, ਨੰਬਰਦਾਰ ਅੰਮਿ੍ਤਪਾਲ ਸਿੰਘ, ਸੁਖਰਾਜ ਸਿੰਘ ਵੱਲਾ, ਹਰਭਾਗ ਸਿੰਘ, ਦਿਲਾਵਰ ਸਿੰਘ ਆਦਿ ਹਾਜ਼ਰ ਸਨ |