ਰਾਜਾਸਾਂਸੀ, 18 ਦਸੰਬਰ (ਹਰਦੀਪ ਸਿੰਘ ਖੀਵਾ)-ਅਕਾਲੀ ਆਗੂ ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ ਦੀ ਧਰਮ ਪਤਨੀ ਰਜਵੰਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਇਸ ਦੌਰਾਨ ਇਸ ਦੁੱਖ ਦੀ ਘੜੀ ਵਿਚ ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ ਅਤੇ ਉਨ੍ਹਾਂ ਦੇ ਪਰਿਵਾਰ 'ਚ ਮਨਦੀਪ ਸਿੰਘ ਰਾਜਾਸਾਂਸੀ, ਸਿਮਰਨਜੀਤ ਸਿੰਘ ਰਾਜਾਸਾਂਸੀ ਨਾਲ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ, ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਜਸਬੀਰ ਸਿੰਘ ਘੁੰਮਣ, ਕਸ਼ਮੀਰ ਸਿੰਘ ਬਰਿਆੜ ਸਾਬਕਾ ਸ਼੍ਰੋ: ਕਮੇਟੀ ਮੈਂਬਰ, ਪ੍ਰਵੀਨ ਪੁਰੀ, ਬੇਅੰਤ ਸਿੰਘ ਖਿਆਲਾ (ਭਰਾਤਾ ਸ਼ਹੀਦ ਜਨਰਲ ਸੁਬੇਗ ਸਿੰਘ) ਜਗਜੀਤ ਸਿੰਘ ਕੋਹਲੀ, ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਸਰਕਲ ਪ੍ਰਧਾਨ ਗੁਰਦੀਪ ਸਿੰਘ ਸਾਬਕਾ ਸਰਪੰਚ ਅਦਲੀਵਾਲਾ, ਜਸਬੀਰ ਸਿੰਘ ਸਾਬਕਾ ਸਰਪੰਚ ਰਾਜਾਸਾਂਸੀ, ਮਨਿੰਦਰ ਸਿੰਘ ਮੰਨਾ, ਤਜਿੰਦਰ ਸਿੰਘ ਪੰਨੂ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਠੇਕੇਦਾਰ, ਪ੍ਰਧਾਨ ਬਲਵਿੰਦਰ ਸਿੰਘ ਜੇ. ਈ. ਆਦਿ ਵਲੋਂ ਦੁੱਖ ਸਾਂਝਾ ਕੀਤਾ ਗਿਆ |