ਅਟਾਰੀ ਸਰਹੱਦ, 18 ਦਸੰਬਰ (ਰਾਜਿੰਦਰ ਸਿੰਘ ਰੂਬੀ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਖ-ਵੱਖ ਥਾਈ ਮਿਲੀਆਂ ਜਿੱਤਾਂ ਨੇ ਜਥੇ. ਗੁਲਜਾਰ ਸਿੰਘ ਰਣੀਕੇ ਦਾ ਕੱਦ ਮਾਣ ਨਾਲ ਉੱਚਾ ਕੀਤਾ ਹੈ, ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਅਕਾਲੀ ਆਗੂ ਹਰਪ੍ਰੀਤ ਸਿੰਘ ਹੈਪੀ ਬੋਪਾਰਾਏ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਹੇ | ਹੈਪੀ ਬੋਪਾਰਾਏ ਨੇ ਕਿਹਾ ਕਿ ਮਾਝੇ ਤੋਂ ਇਲਾਵਾ ਮਾਲਵੇ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਫਤਵੇ ਨਾਲ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜਬੂਤ ਕੀਤੇ ਹਨ ਤੇ ਇਸੇ ਤਰ੍ਹਾਂ ਅਗਾਂਹ ਵੀ ਚੰਗੀ ਸੋਚ ਰੱਖਦੇ ਹੋਏ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਆਗੂ ਵਰਕਰ ਲੋਕਾਂ ਵਿਚ ਵਿਚਰਦੇ ਹੋਏ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਵਿਚ ਸਫਲ ਹੋਣਗੇ ਜਿਸ ਨੂੰ ਕੋਈ ਵੀ ਰੋਕ ਨਹੀਂ ਸਕਦਾ | ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ ਧਾਰਮਿਕ ਸ਼ਖਸੀਅਤ ਦੇ ਨਾਲ ਨਾਲ ਉਘੇ ਸਿਆਸਤਦਾਨ ਤੇ ਹਲਕੇ ਅੰਦਰ ਅਕਾਲੀ ਵਰਕਰਾਂ ਦੇ ਦੁੱਖ ਸੁੱਖ ਦੇ ਭਾਈਵਾਲ ਵੀ ਹਨ ਜਿਸ ਲਈ ਉਨ੍ਹਾਂ ਨੂੰ ਵਰਕਰ ਹਮੇਸ਼ਾ ਹੀ ਯਾਦ ਰੱਖਦੇ ਹਨ ਪਿਆਰ ਦੇ ਰਹੇ ਹਨ |
ਜਥੇ: ਰਣੀਕੇ ਦੀ ਅਗਵਾਈ ਹੇਠ ਹਲਕਾ ਅਟਾਰੀ ਅੰਦਰ ਜਿੱਤ ਦੇ ਝੰਡੇ ਗੱਡੇ-ਹੈਪੀ ਬੋਪਾਰਾਏ
ਅਜੀਤ ਡੈਸਕ
19-12-2025