19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

'ਆਪ' ਦੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਜੇਤੂ ਉਮੀਦਵਾਰ ਨੂੰ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 19-12-2025
ਓਠੀਆਂ, 18 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਬੋਹਲੀਆ ਦੇ 'ਆਪ' ਦੀ ਉਮੀਦਵਾਰ ਗੁਰਮੀਤ ਕੌਰ ਬੋਹਲੀਆ ਬਲਾਕ ਸੰਮਤੀ ਦੀ ਚੋਣ ਜਿੱਤ ਕੇ ਅੱਜ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਕੋਲੋਂ ਅਸ਼ੀਰਵਾਦ ਲੈਣ ਲਈ ਗੁਰਦੁਆਰਾ ਜਾਗੋ ਸ਼ਹੀਦ ਵਿਖੇ ਪਹੁੰਚੇ | ਹਲਕਾ ਇੰਚਾਰਜ ਵਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਵਧਾਈਆਂ ਦਿੱਤੀਆਂ ਗਈਆਂ | ਉਨ੍ਹਾਂ ਨਾਲ ਪਹੁੰਚੇ ਪਿੰਡ ਦੇ ਸਰਪੰਚ ਜਸਪਾਲ ਛੀਨਾ ਅਤੇ ਸਮੂਹ ਪੰਚਾਇਤ ਵਲੋਂ ਆਮ ਆਦਮੀ ਪਾਰਟੀ ਵਲੋਂ ਹਲਕੇ 'ਚ ਕੀਤੇ ਗਏ ਕੰਮਾਂ ਦੇ ਵਿਕਾਸ ਤੇ ਜੋ ਪਿੰਡ ਵਾਸੀਆਂ ਨੇ ਜਿੱਤ 'ਤੇ ਮੋਹਰ ਲਗਾਈ, ਉਨ੍ਹਾਂ ਨੂੰ ਕਦੀ ਨਹੀਂ ਭੁੱਲਣਗੇ ਅਤੇ ਪਿੰਡਾਂ 'ਚ ਜਾ ਕੇ ਬਿਨਾਂ ਭੇਦਭਾਵ ਦੇ ਪਿੰਡਾਂ ਦਾ ਕੰਮ ਕਰਵਾਉਣਗੇ | ਇਸ ਮੌਕੇ ਸਰਪੰਚ ਜਸਪਾਲ ਸਿੰਘ ਛੀਨਾ, ਹੀਰਾ ਸਿੰਘ ਬੋਹਲੀਆਂ ਅਤੇ ਸਮੂਹ ਪੰਚਾਇਤ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਨੇ ਚੇਤਨਾ ਪ੍ਰੀਖਿਆ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਮਨਜੀਤ ਸਿੰਘ ਚੌਹਾਨ ਬਲਾਕ ਸੰਮਤੀ ਚੋਣ ਜਿੱਤੇ
Ad Position 24