19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਤਰਕਸ਼ੀਲ ਸੁਸਾਇਟੀ ਨੇ ਚੇਤਨਾ ਪ੍ਰੀਖਿਆ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 19-12-2025
ਅੰਮਿ੍ਤਸਰ 18 ਦਸੰਬਰ (ਹਰਮਿੰਦਰ ਸਿੰਘ)-ਤਰਕਸ਼ੀਲ਼ ਸੁਸਾਇਟੀ ਪੰਜਾਬ ਵਲੋਂ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 'ਚ ਜੋਨ ਅਤੇ ਇਕਾਈ ਪੱਧਰ 'ਤੇ ਅਹਿਮ ਸਥਾਨ ਹਾਸਿਲ ਕਰਨ ਵਾਲੇ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਟਾਊਨ ਹਾਲ,ਅੰਮਿ੍ਤਸਰ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਸਕੂਲ ਵਿਚ ਹੋਏ ਇੱਕ ਸਮਾਗਮ ਦੌਰਾਨ ਤਰਕਸ਼ੀਲ ਸੁਸਾਇਟੀ ਵਲੋਂ ਸਮੁੱਚੇ ਮਾਝਾ ਜੋਨ 'ਚੋਂ ਨੌਵੀਂ 'ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਕੋਮਲਪ੍ਰੀਤ ਕੌਰ ਅਤੇ ਇਕਾਈ ਅੰਮਿ੍ਤਸਰ 'ਚੋਂ ਸਰਬਜੀਤ ਸਿੰਘ ਪਹਿਲਾ ਸਥਾਨ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਨੌਨਿਹਾਲ ਸਿੰਘ ਨੂੰ ਤਰਕਸ਼ੀਲ ਕਿਤਾਬਾਂ ਦਾ ਸੈੱਟ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਚੇਤਨ ਪ੍ਰੀਖਿਆ 'ਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ 38 ਵਿਦਿਆਰਥੀਆਂ ਨੂੰ ਵੀ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੂਬਾਈ ਤਰਕਸ਼ੀਲ਼ ਆਗੂ ਸੁਮੀਤ ਅੰਮਿ੍ਤਸਰ, ਇਕਾਈ ਮੁਖੀ ਜਸਪਾਲ ਬਾਸਰਕੇ ਅਤੇ ਇਕਾਈ ਆਗੂ ਪਿ੍ੰ: ਮੇਲਾ ਰਾਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਦੇ ਇਲਾਵਾ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਵਹਿਮਾਂ ਭਰਮਾਂ, ਅੰਧਵਿਸ਼ਵਾਸਾਂ, ਸਮਾਜਿਕ ਬੁਰਾਈਆਂ ਤੋਂ ਮੁਕਤ ਕਰਕੇ ਉਨ੍ਹਾਂ 'ਚ ਨੈਤਿਕ ਕਦਰਾਂ ਕੀਮਤਾਂ, ਸਵੈ ਵਿਸ਼ਵਾਸ਼ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਦੀ ਭਾਵਨਾ ਪੈਦਾ ਕਰਨਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਤਰਕਸ਼ੀਲ ਸੁਸਾਇਟੀ ਅਤੇ ਤਰਕਸ਼ੀਲ ਸਾਹਿਤ ਨਾਲ ਜੁੜ ਕੇ ਇਕ ਸਿਹਤਮੰਦ ਵਿਗਿਆਨਕ ਸਮਾਜ ਸਿਰਜਣ ਦਾ ਸੱਦਾ ਦਿੱਤਾ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਅਨਿਲ ਪ੍ਰਤਾਪ ਨੇ ਸਕੂਲ ਪਿ੍ੰਸੀਪਲ ਵਿਕਾਸ ਕੁਮਾਰ ਦੀ ਸੁਯੋਗ ਅਗਵਾਈ ਅਤੇ ਤਰਕਸ਼ੀਲ ਸੁਸਾਇਟੀ ਦੇ ਉਦਮ ਦੀ ਸ਼ਲਾਘਾ ਕੀਤੀ | ਇਸ ਮੌਕੇ ਤਰਕਸ਼ੀਲ਼ ਆਗੂ ਪਰਮਜੀਤ ਸਿੰਘ ਵਲੋਂ ਚੇਤਨਾ ਪ੍ਰੀਖਿਆ ਵਿਚ ਪੂਰਨ ਸਹਿਯੋਗ ਕਰਨ ਲਈ ਸਕੂਲ ਪਿ੍ੰਸੀਪਲ ਵਿਕਾਸ ਕੁਮਾਰ, ਵਾਈਸ ਪਿ੍ੰਸੀਪਲ ਮੈਡਮ ਮਨੀਸ਼ਾ, ਵਾਈਸ ਪਿ੍ੰਸੀਪਲ ਅਨਿਲ ਪ੍ਰਤਾਪ, ਅਧਿਆਪਕ ਮਨਦੀਪ ਕੌਰ, ਮਨਿੰਦਰ ਕੌਰ, ਸ਼ਰਨਜੀਤ ਕੌਰ ਅਤੇ ਨਾਜਿਸ਼ ਰੰਧਾਵਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡਾਂ ਨੂੰ ਜੋੜਦੀ ਸੜਕ ਦੀ ਮੁਰੰਮਤ ਮੌਕੇ ਕਈ ਘਰਾਂ ਦੇ ਬਰਬਾਦ ਹੋਣ ਦਾ ਖਤਰਾ ਅਗਲੀ ਖ਼ਬਰ 'ਆਪ' ਦੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਜੇਤੂ ਉਮੀਦਵਾਰ ਨੂੰ ਦਿੱਤੀ ਵਧਾਈ
Ad Position 24