ਚੌਂਕ ਮਹਿਤਾ, 18 ਦਸੰਬਰ (ਧਰਮਿੰਦਰ ਸਿੰਘ ਭੰਮਰਾ)-ਜ਼ੋਨ ਜਲਾਲ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਗੁਰਜਿੰਦਰ ਸਿੰਘ ਘੁਹਾਟਵਿੰਡ ਨੇ ਆਮ ਆਦਮੀ ਪਾਰਟੀ ਦੀ ਜਿੱਤ ਦਾ ਝੰਡਾ ਬੁਲੰਦ ਕੀਤਾ ਹੈ | ਜ਼ਿਕਰਯੋਗ ਹੈ ਕਿ ਇਸ ਜ਼ੋਨ ਵਿਚ 8 ਪਿੰਡ ਸ਼ਾਮਿਲ ਹੋਣ ਕਾਰਨ ਹਲਕਾ ਜੰਡਿਆਲਾ ਗੁਰੂ ਦਾ ਇਹ ਸਭ ਤੋਂ ਵੱਡਾ ਬਲਾਕ ਸੰਮਤੀ ਜ਼ੋਨ ਸੀ | ਅੱਜ ਦੇਰ ਰਾਤ ਐਲਾਨੀ ਗਈ ਇਸ ਜਿੱਤ ਦੌਰਾਨ ਬਲਾਕ ਸੰਮਤੀ ਮੈਂਬਰ ਗੁਰਜਿੰਦਰ ਸਿੰਘ ਘੁਹਾਟਵਿੰਡ ਨੇ ਆਪਣੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਸਮੁੱਚੇ ਪੰਜਾਬ ਅੰਦਰ 'ਆਪ' ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਮੁਬਾਰਕਬਾਦ ਦਿੱਤੀ |