ਚੌਂਕ ਮਹਿਤਾ, 18 ਦਸੰਬਰ (ਧਰਮਿੰਦਰ ਸਿੰਘ ਭੰਮਰਾ)-ਬਲਾਕ ਸੰਮਤੀ ਜ਼ੋਨ ਖੱਬੇ ਰਾਜਪੂਤਾਂ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਰਾਜਵਿੰਦਰ ਕੌਰ ਪਤਨੀ ਜਥੇ. ਹਰਜੀਤ ਸਿੰਘ ਮਹਿਤੀਆ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਪਛਾੜਦੇ ਹੋਏ 277 ਵੋਟਾਂ ਦੇ ਫਰਕ ਨਾਲ ਜਿੱਤ ਹਾਸਿਲ ਕੀਤੀ ਹੈ | ਅੱਜ ਇੱਥੇ ਵੋਟਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਆਖਿਆ ਕਿ ਇਹ ਜਿੱਤ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਅਤੇ ਜਨਤਾ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਨੂੰ ਮਿਲ ਰਹੀ ਹਮਾਇਤ ਦਾ ਨਤੀਜਾ ਹੈ | ਇਸ ਮੌਕੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ, ਸਰਪੰਚ ਪਰਮਜੀਤ ਕੌਰ ਖੱਬੇ ਰਾਜਪੂਤਾਂ, ਸਰਪੰਚ ਬਲਜੀਤ ਸਿੰਘ ਸੈਦੋਕੇ, ਸਰਪੰਚ ਨਿਸ਼ਾਨ ਸਿੰਘ ਗੋਲਡੀ ਦਬੁਰਜੀ, ਬੌਬੀ ਚੂੰਘ, ਨੰਬਰਦਾਰ ਪੰਜਾਬ ਸਿੰਘ, ਪ੍ਰਧਾਨ ਹਰਜੀਤ ਸਿੰਘ, ਨੰਬਰਦਾਰ ਸੁਖਦੇਵ ਸਿੰਘ, ਮਨਜੀਤ ਸਿੰਘ ਮੰਨਾ, ਬਲਰਾਜ ਸਿੰਘ ਸੈਦੋਕੇ ਅਤੇ ਹੋਰ ਵੀ ਆਗੂ ਮੌਜੂਦ ਸਨ |