ਜਗਦੇਵ ਕਲਾਂ, 18 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੇ ਬਲਾਕ ਸੰਮਤੀ ਦੇ ਜ਼ੋਨ ਸੈਂਸਰਾ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸੁਖਜਿੰਦਰ ਕੌਰ ਰੰਧਾਵਾ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ 531 ਵੋਟਾਂ ਨਾਲ ਹਰਾ ਕੇ ਜੇਤੂ ਰਹੇ | ਸੁਖਜਿੰਦਰ ਕੌਰ ਰੰਧਾਵਾ ਨੂੰ 998 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ 467 ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ 408 ਵੋਟਾਂ ਪ੍ਰਾਪਤ ਹੋਈਆਂ |