19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

2027 'ਚ ਅਕਾਲੀ ਦਲ ਦੀ ਸਰਕਾਰ ਨੂੰ ਆਉਣ ਤੋਂ ਕੋਈ ਨਹੀਂ ਰੋਕ ਸਕਦਾ- ਜਥੇ: ਰਣੀਕੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਜਿੱਤੇ ਉਮੀਦਵਾਰਾਂ ਦਾ ਅੱਜ ਹੋਵੇਗਾ ਸਨਮਾਨ

Ad Position 21
No active advertisement
ਅਜੀਤ ਡੈਸਕ 19-12-2025
ਅਟਾਰੀ ਸਰਹੱਦ, (ਅੰਮਿ੍ਤਸਰ) 18 ਦਸੰਬਰ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਦੇ ਵਿਧਾਨ ਸਭਾ ਹਲਕਾ ਅਟਾਰੀ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਵੱਲ ਇਸ਼ਾਰਾ ਕਰ ਰਹੇ ਹਨ, ਇਹ ਦਾਅਵਾ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਚੋਣਾਂ 'ਚ ਰੁਝਾਨ ਅਤੇ ਨਤੀਜਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ, ਜਥੇ: ਰਣੀਕੇ ਨੇ ਕਿਹਾ ਹਲਕਾ ਅਟਾਰੀ ਦੇ ਬਲਾਕ ਅਟਾਰੀ ਨਾਲ ਨਾਲ ਸਮੁੱਚੇ ਪੰਜਾਬ ਅਤੇ ਅੰਮਿ੍ਤਸਰ ਜ਼ਿਲ੍ਹੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਅਕਾਲੀ ਦਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ ਤੇ ਵਿਸ਼ੇਸ਼ ਤੌਰ 'ਤੇ ਹਲਕਾ ਅਟਾਰੀ ਦੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ | ਇਸੇ ਤਰ੍ਹਾਂ ਬਲਾਕ ਸੰਮਤੀ ਦੀਆਂ 9 ਸੀਟਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ 3 ਉਮੀਦਵਾਰ ਅਕਾਲੀ ਦਲ ਮੋਹਰੀ ਰਿਹਾ ਹੈ, ਜਥੇਦਾਰ ਰਣੀਕੇ ਨੇ ਕਿਹਾ ਕਿ ਲੋਕਾਂ ਨੇ ਸੂਬਾ ਸਰਕਾਰ ਦੇ ਨਾਲ ਨਾਲ ਕਾਂਗਰਸ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ | ਰਣੀਕੇ ਨੇ ਕਿਹਾ ਕੇ ਸੂਬੇ ਦੇ ਕਈ ਹਲਕਿਆਂ ਵਿਚ ਜੇਕਰ ਸਰਕਾਰ ਪੁਲਿਸ ਤੰਤਰ ਦੀ ਦੁਰਵਰਤੋਂ ਨਾ ਕਰਕੇ ਨਿਰਪੱਖ ਚੋਣਾਂ ਕਰਵਾਉਂਦੀ ਤਾਂ ਸਾਰੇ ਸੂਬੇ ਵਿਚ ਸਾਰੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ 'ਚ ਸ਼੍ਰੋਮਣੀ ਅਕਾਲੀ ਦਲ ਦਾ ਹੀ ਬਹੁਮਤ ਹੋਣ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਦਲ ਦੀ ਚੜਤ ਰਹੀ ਹੈ | ਜਥੇ. ਰਣੀਕੇ ਨੇ ਕਿਹਾ ਕਿ ਪਾਰਟੀ ਦੇ ਸ਼ਾਨਦਾਰ ਪ੍ਰਦਸ਼ਨ ਦਾ ਸਿਹਰਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਸਮੁੱਚੀ ਜਥੇਬੰਦੀ ਅਤੇ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੂੰ ਜਾਂਦਾ ਹੈ | ਉਨ੍ਹਾਂ ਕਿਹਾ ਕਿ ਹਲਕਾ ਅਟਾਰੀ ਤੋਂ ਜਿੱਤੇ ਹੋਏ ਉਮੀਦਵਾਰਾਂ ਦਾ ਮਾਝੇ ਦੇ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਨਤਮਸਤਕ ਹੋਣ ਉਪਰੰਤ ਸਾਬਕਾ ਸਰਪੰਚ ਅਜਮੇਰ ਸਿੰਘ ਘਰਿੰਡੀ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਸਾਰੇ ਚੁਣੇ ਮੈਂਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਸਨਮਾਨਿਤ ਕੀਤੇ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਇਸ ਜਿੱਤ ਨਾਲ ਸ੍ਰੋਮਣੀ ਅਕਾਲੀ ਦਲ ਦੇ ਵਰਕਰ ਹੋਰ ਵੀ ਤਕੜੇ ਹੋ ਕੇ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਹਲਕਾ ਜੰਡਿਆਲਾ ਗੁਰੂ 'ਚ 'ਆਪ' ਦੀ ਸ਼ਾਨਦਾਰ ਜਿੱਤ • 'ਆਪ' ਨੇ 4 ਜ਼ਿਲ੍ਹਾ ਪ੍ਰੀਸ਼ਦ, 21 ਪੰਚਾਇਤ ਸੰਮਤੀ, ਅਕਾਲੀ ਦਲ...
Ad Position 24