ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਮਹਾਂਪੁਰਖ ਬਾਬਾ ਸਤਨਾਮ ਸਿੰਘ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 15ਵਾਂ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਬਾਬੇ ਦੀ ਕੁੱਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਬਾਬਾ ਕੁਲਬੀਰ ਸਿੰਘ ਬਾਬੇ ਦੀ ਕੁੱਲੀ ਵਾਲਿਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਬਾਬੇ ਦੀ ਕੁੱਲੀ ਨੇੜੇ ਸੱਕੀ ਦਾ ਪੁਲ ਅਜਨਾਲਾ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਰਾਗੀ ਭਾਈ ਮਨਦੀਪ ਸਿੰਘ, ਕਥਾਵਾਚਕ ਬਾਬਾ ਕਾਬਲ ਸਿੰਘ ਲੱਖੂਵਾਲ ਵਾਲੇ, ਰਾਗੀ ਭਾਈ ਅੰਗਰੇਜ਼ ਸਿੰਘ ਰਾਏਪੁਰ ਕਲਾਂ ਵਾਲੇ, ਕਵੀਸ਼ਰ ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਨਾਨਕਸਰ ਸੌੜੀਆਂ ਵਾਲੇ, ਢਾਡੀ ਗਿਆਨੀ ਸੁਖਪ੍ਰੀਤ ਸਿੰਘ ਅਤੇ ਢਾਡੀ ਗਿਆਨੀ ਲਖਵਿੰਦਰ ਸਿੰਘ ਸੋਹਲ ਆਦਿ ਜਥੇ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ |