ਬਾਬਾ ਬਕਾਲਾ ਸਾਹਿਬ, 18 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਜਥੇਦਾਰ ਬਾਬਾ ਕੀਰਤਨ ਸਿੰਘ ਦੀ 25ਵੀਂ ਸਾਲਾਨਾ ਬਰਸੀ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਧਾਰਮਿਕ ਦੀਵਾਨਾਂ 'ਚ ਉੱਘੇ ਰਾਗੀ-ਢਾਡੀ-ਕਵੀਸ਼ਰਾਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਵੱਖ-ਵੱਖ ਬੁਲਾਰਿਆਂ ਨੇ ਸੰਗਤਾਂ ਦੇ ਇਕੱਠ ਨੂੰ ਸੰਬੋਧਿਨ ਕਰਦਿਆਂ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਕੀਰਤਨ ਸਿੰਘ ਨੇ ਤਰਨਾ ਦਲ ਰਾਹੀਂ ਸਮੁੱਚੀ ਮਾਨਵਤਾ ਦੀ ਵੱਡੀ ਸੇਵਾ ਕੀਤੀ ਹੈ | ਇਸ ਮੌਕੇ ਬਾਬਾ ਅਵਤਾਰ ਸਿੰਘ ਦਲ ਬਿਧੀ ਚੰਦ ਸੁਰ ਸਿੰਘ ਵਾਲਿਆਂ ਦੇ ਭੁਝੰਗੀ ਬਾਬਾ ਚਰਨਜੀਤ ਸਿੰਘ, ਸਿੰਘ ਸਾਹਿਬ ਬਾਬਾ ਜੋਗਾ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਸੁੱਖਾ ਸਿੰਘ, ਬਾਬਾ ਭਗਵਾਨ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਅਲੋਕਦੀਪ ਸਿੰਘ ਘੁੰਮਣਾਂ ਵਾਲੇ, ਬਾਬਾ ਛਿੰਦਾ ਸਿੰਘ ਭਿੱਖੀਵਿੰਡ, ਬਾਬਾ ਕੁਲਦੀਪ ਸਿੰਘ ਮਾਣਕ ਝਾੜ ਸਾਹਿਬ, ਬਾਬਾ ਨਾਰੰਗ ਸਿੰਘ ਹਰੀਆਂ ਵੇਲਾਂ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਜਗੀਰ ਸਿੰਘ ਭੰਬੋਈ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਅਜੀਤ ਸਿੰਘ ਜੋਹਲਾਂ ਵਾਲੇ, ਬਾਬਾ ਰਾਜਿੰਦਰਪਾਲ ਸਿੰਘ ਮਾਲੂਵਾਲ, ਬਾਬਾ ਬਲਕਾਰ ਸਿੰਘ ਨੰਬਰਦਾਰ, ਬਾਬਾ ਅਵਤਾਰ ਸਿੰਘ ਬੱਬੂ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲ੍ਹੇਵਾਲ, ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਬਾਬਾ ਰਘਬੀਰ ਸਿੰਘ-ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਜੈਮਲ ਸਿੰਘ ਗੋਇੰਦਵਾਲ, ਬਾਬਾ ਇੰਦਰਜੀਤ ਸਿੰਘ ਖੱਖ, ਬਾਬਾ ਸਤਨਾਮ ਸਿੰਘ (ਗੁ: ਮਾਤਾ ਗੰਗਾ ਜੀ), ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਜਸਪ੍ਰੀਤ ਸਿੰਘ ਗੋਰਾ, ਭਾਈ ਮਨਜੀਤ ਸਿੰਘ ਕਥਾ ਵਾਚਕ, ਮਾ: ਚੈਂਚਲ ਸਿੰਘ ਧੀਰਾ, ਮਾ: ਜੁਝਾਰ ਸਿੰਘ, ਬਚਿੱਤਰ ਸਿੰਘ ਨਰਿੰਜਨਪੁਰ ਅਤੇ ਵੱਖ ਵੱਖ ਸੰਪਰਦਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੇ ਹਾਜ਼ਰੀਆਂ ਭਰੀਆਂ | ਇਸ ਮੌਕੇ ਜ: ਜਰਨੈਲ ਸਿੰਘ ਚੀਮਾਂਬਾਠ, ਅੰਮਿ੍ਤਪਾਲ ਸਿੰਘ ਚੀਮਾਂਬਾਠ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਰਨਬੀਰ ਸਿੰਘ, ਨਵਜੋਤ ਸਿੰਘ (ਸਾਰੇ ਨੀਡਜ ਹੌਲਸੇਲਜ਼ ਬਾਬਾ ਬਕਾਲਾ ਸਾਹਿਬ), ਚਰਨ ਸਿੰਘ ਚੰਨਾ ਪਹਿਲਵਾਨ, ਬਾਬਾ ਬਲਰਾਜ ਸਿੰਘ, ਪਿ੍ੰਸੀਪਲ ਦਿਲਬਾਗ ਸਿੰਘ ਭੁੱਲਰ, ਪਿ੍ੰਸੀਪਲ ਕੁਲਬੀਰ ਸਿੰਘ ਮਾਨ, ਹਰਪਾਲ ਸਿੰਘ ਰਤਨਗੜ੍ਹ, ਭੁਪਿੰਦਰ ਸਿੰਘ ਬਾਬਾ ਬਕਾਲਾ ਮੋੜ, ਸਰਬਜੀਤ ਸਿੰਘ ਸੰਧੂ, ਜੈਵਿੰਦਰ ਸਿੰਘ ਭੁੱਲਰ, ਰਣਜੋਧ ਸਿੰਘ, ਐਸ.ਡੀ.ਓ. ਬਿਜਲੀ ਬੋਰਡ, ਸੁਖਬੀਰ ਸਿੰਘ ਜੇ.ਈ. ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਨੇ ਹਾਜ਼ਰੀਆਂ ਭਰੀਆਂ |