17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 20-12-2025
ਮਜੀਠਾ, 19 ਦਸੰਬਰ (ਜਗਤਾਰ ਸਿੰਘ ਸਹਿਮੀ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫ਼ਟੂ) ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਇਕ ਤੋਂ ਬਾਅਦ ਇਕ ਲਿਆਂਦੇ ਜਾ ਰਹੇ ਲੋਕ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਜੋਹਲ ਪੰਧੇਰ ਵਿਖੇ ਪੇਡੂ ਮਜਦੂਰ ਯੂਨੀਅਨ ਵਲੋਂ ਪ੍ਰਧਾਨ ਵਿੱਕੀ ਜੋਹਲ ਦੀ ਅਗਵਾਈ ਵਿਚ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਮੁਜਾਹਰਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਵਿੱਕੀ ਜੌਹਲ ਨੇ ਕਿਹਾ ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਗਈਆਂ ਮਜ਼ਦੂਰ ਵਿਰੋਧੀ ਤਬਦੀਲੀਆਂ ਤੇ ਹੁਣ ਬਿਜਲੀ ਸੋਧ ਬਿਲ 2025 ਅਤੇ ਵੈਬ-ਜੀ ਰਾਮ ਜੀ ਕਾਨੂੰਨ ਲਿਆ ਕੇ ਮਨਰੇਗਾ ਦਾ ਸਿਰਫ ਨਾਮ ਹੀ ਨਹੀਂ ਬਦਲਿਆ ਜਾ ਰਿਹਾ ਸਗੋਂ ਇਸ ਵਿਚ ਕੀਤੀਆਂ ਮਜ਼ਦੂਰ ਮਾਰੂ ਸੋਧਾਂ ਨੂੰ ਇਸ ਕਾਨੂੰਨ ਤਹਿਤ ਮਜ਼ਦੂਰ ਵਰਗ ਨੂੰ ਮਿਲਦਾ ਨਾ ਮਾਤਰ ਰੁਜ਼ਗਾਰ ਖੋਹ ਕੇ ਕਿਰਤੀ ਲੋਕਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਸਾਜ਼ਿਸ਼ ਘੜੀ ਹੈ | ਉਨ੍ਹਾਂ ਨੇ ਕਿਹਾ ਕਿ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਬੇਰੁਜ਼ਗਾਰੀ ਦਾ ਸੰਤਾਪ ਹੰਢਾਉਂਦੇ ਪੇਂਡੂ ਤੇ ਖੇਤ ਮਜ਼ਦੂਰਾਂ ਨੂੰ ਮਨਰੇਗਾ ਤਹਿਤ ਪਹਿਲਾਂ ਹੀ ਨਿਗੂਣਾ ਰੁਜ਼ਗਾਰ ਦਿੱਤਾ ਜਾ ਰਿਹਾ ਸੀ ਪਰ ਹੁਣ ਇਸ ਸਕੀਮ 'ਤੇ ਕੇਂਦਰ ਸਰਕਾਰ ਦੁਆਰਾ 90 ਫੀਸਦੀ ਬਜਟ ਹਿੱਸਾ ਘਟਾਕੇ 60 ਫੀਸਦੀ ਕਰਨ ਅਤੇ ਸੂਬਾ ਸਰਕਾਰਾਂ ਵਲੋਂ 40 ਫੀਸਦੀ ਹਿੱਸਾ ਪਾਉਣ ਦੀ ਸ਼ਰਤ ਲਾ ਕੇ ਮੋਦੀ ਸਰਕਾਰ ਇਸ ਸਕੀਮ ਦਾ ਭੋਗ ਪਾਉਣ ਜਾ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲੋਕ ਵਿਰੋਧੀ ਕਾਨੂੰਨ ਪਾਸ ਕਰਕੇ ਇਨ੍ਹਾਂ ਸਕੀਮਾਂ ਨੂੰ ਖੋਰਾ ਲਾ ਰਹੀ ਹੈ, ਮੋਦੀ ਸਰਕਾਰ ਦੀ ਖੇਤੀ ਸੀਜ਼ਨ ਦੌਰਾਨ ਦੋ ਮਹੀਨੇ ਮਨਰੇਗਾ ਦਾ ਕੰਮ ਬੰਦ ਰੱਖਣ ਦੀ ਹਦਾਇਤ ਨਾਲ ਜਗੀਰਦਾਰਾਂ ਨੂੰ ਸਸਤੇ ਮੁੱਲ ਉੱਤੇ ਕਿਰਤ ਸ਼ਕਤੀ ਮੁਹੱਈਆ ਕਰਵਾ ਕੇ ਜਗੀਰਦਾਰ ਅਤੇ ਭੂਮੀਪਤੀਆਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਹੈ | ਉਨ੍ਹਾਂ ਨੇ ਸਮੁੱਚੇ ਪੇਂਡੂ ਮਜ਼ਦੂਰਾਂ, ਸਨਅਤੀ ਕਾਮਿਆ ਨੂੰ ਇਕ ਮੁੱਠ ਹੋ ਕੇ ਸੰਘਰਸ਼ ਦਾ ਸੱਦਾ ਦਿੱਤਾ ਹੈ | ਇਸ ਮੌਕੇ ਕੁਲਵਿੰਦਰ ਸਿੰਘ, ਦਿਲਬਾਗ ਸਿੰਘ, ਜਸਪਾਲ ਸਿੰਘ, ਕਸ਼ਮੀਰ ਸਿੰਘ, ਰਾਜੂ ਸਾਰੇ ਪੰਧੇਰ, ਤੋਤੀ ਨਜਾਮਪੁਰਾ ਪ੍ਰਗਟ ਮਸੀਹ ਵਡਾਲਾ, ਮਨਜੀਤ ਕੌਰ ਜੌਹਲ, ਸਰਬਜੀਤ ਕੌਰ ਜੋਹਲ ਤੇ ਰਾਜ ਕੌਰ ਜੌਹਲ ਸਮੇਤ ਹੋਰ ਵੀ ਮਜਦੂਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੱਚਰ ਦੀ ਅਗਵਾਈ 'ਚ ਦਿਨ-ਰਾਤ ਇੱਕ ਕਰਾਂਗੇ: ਜੱਜਬੀਰ ਸੋਹੀਆਂ ਲੋਕ ਧੱਕੇਸ਼ਾਹੀ ਦਾ ਬਦਲਾ 2027 ਵਿਚ ਲੈਣਗੇ: ਸੱਚਰ ਅਗਲੀ ਖ਼ਬਰ ਸਕੂਲ ਪੱਧਰ 'ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਜਾਗਰੂਕਤਾ ਸੈਮੀਨਾਰ ਲਗਾਇਆ <br/>
Ad Position 24