17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਅਜਨਾਲਾ ਦੇ ਬਲਾਕ ਸੰਮਤੀ ਜ਼ੋਨ ਤੇੜਾ ਕਲਾਂ ਤੋਂ ਅਕਾਲੀ ਉਮੀਦਵਾਰ ਕਰਮਬੀਰ ਸਿੰਘ ਚੋਣ ਜਿੱਤੇ

Ad Position 21
No active advertisement
ਅਜੀਤ ਡੈਸਕ 20-12-2025

ਅਜਨਾਲਾ/ਜਗਦੇਵ ਕਲਾਂ, 19 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਸ਼ਰਨਜੀਤ ਸਿੰਘ ਗਿੱਲ)-ਅੱਜ ਹਲਕਾ ਅਜਨਾਲਾ ਅੰਦਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਆਏ ਨਤੀਜਿਆਂ 'ਚ ਬਲਾਕ ਸੰਮਤੀ ਅਜਨਾਲਾ ਦੇ ਜ਼ੋਨ ਤੇੜਾ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਕਰਮਬੀਰ ਸਿੰਘ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਸ਼ਰਨ ਸਿੰਘ ਲਾਡੀ ਜ਼ੈਲਦਾਰ ਤੇੜਾ ਨੂੰ 73 ਵੋਟਾਂ ਦੇ ਫਰਕ ਨਾਲ ਹਰਾਇਆ | ਅਕਾਲੀ ਉਮੀਦਵਾਰ ਦੀ ਹੋਈ ਜਿੱਤ ਉਪਰੰਤ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਧੱਕੇਸ਼ਾਹੀਆਂ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮੌਜੂਦਾ ਸਰਕਾਰ ਦੇ ਦਿਨ ਹੁਣ ਪੁੱਗ ਚੁੱਕੇ ਹਨ ਅਤੇ ਇਹ ਗੱਲ ਕੰਧ 'ਤੇ ਲਿਖੀ ਹੈ ਕਿ ਆਉਣ ਵਾਲੀ ਸਰਕਾਰ ਅਕਾਲੀ ਦਲ ਬਾਦਲ ਦੀ ਹੋਵੇਗੀ | ਸ. ਜੋਧ ਸਿੰਘ ਸਮਰਾ ਨੇ ਅੱਗੇ ਕਿਹਾ ਕਿ ਸਾਡੇ ਉਮੀਦਵਾਰ ਕੋਲੋਂ ਆਪਣੇ ਹੀ ਪਿੰਡ ਤੋਂ ਹਾਰਨ ਵਾਲੇ ਹਲਕਾ ਵਿਧਾਇਕ ਨੇ ਸਾਡੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਤੋਂ ਇਲਾਵਾ ਕੋਈ ਵੀ ਅਜਿਹਾ ਹੱਥਕੰਡਾ ਅਜਿਹਾ ਨਹੀਂ ਛੱਡਿਆ ਜੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਨਾ ਵਰਤਿਆ ਹੋਵੇ ਪਰ ਮੇਰਾ ਰੋਮ ਰੋਮ ਹਲਕਾ ਅਜਨਾਲਾ ਦੇ ਬਹਾਦਰ ਲੋਕਾਂ ਦਾ ਹਮੇਸ਼ਾਂ ਰਿਣੀ ਰਹੇਗਾ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਚੰਦ ਸਿੰਘ ਹਰੜ, ਸਵਿੰਦਰ ਸਿੰਘ ਸਿੰਦ ਸੈਂਸਰਾ, ਗੁਰਚਰਨਜੀਤ ਸਿੰਘ ਰਾਜੂ ਅਵਾਨ, ਬਲਜੀਤ ਸਿੰਘ ਮਿੰਟੂ ਕਾਮਲਪੁਰਾ, ਗੁਰਭੇਜ ਸਿੰਘ ਭੱਟੀ ਅਤੇ ਗੁਰਵਿੰਦਰ ਸਿੰਘ ਤੇੜਾ ਸਮੇਤ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੀ ਹੂੰਝਾ ਫੇਰ ਜਿੱਤ ਨੇ ਵਿਰੋਧੀਆਂ ਦੇ ਭੁਲੇਖੇ ਦੂਰ ਕੀਤੇ-ਵਿਧਾਇਕ ਧਾਲੀਵਾਲ, ਜੇਤੂ ਮੈਂਬਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਆਦਰਸ਼ ਸਕੂਲ ਧਰਦਿਉ ਬੁੱਟਰ ਵਿਖੇ ਐਨੂਅਲ ਸਪੋਰਟਜ਼ ਮੀਟ ਕਰਵਾਈ <br/>
Ad Position 24