17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

'ਆਪ' ਦੀ ਹੂੰਝਾ ਫੇਰ ਜਿੱਤ ਨੇ ਵਿਰੋਧੀਆਂ ਦੇ ਭੁਲੇਖੇ ਦੂਰ ਕੀਤੇ-ਵਿਧਾਇਕ ਧਾਲੀਵਾਲ, ਜੇਤੂ ਮੈਂਬਰਾਂ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 20-12-2025
ਜਗਦੇਵ ਕਲਾਂ, 19 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਨੇ ਵਿਰੋਧੀਆਂ ਦੇ ਸਭ ਭਰਮ ਭੁਲੇਖੇ ਦੂਰ ਕਰ ਦਿੱਤੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਚੋਣ ਜਿੱਤਣ ਉਪਰੰਤ ਆਪਣੇ ਗ੍ਰਹਿ ਜਗਦੇਵ ਕਲਾਂ ਵਿਖੇ ਪੁੱਜਣ ਉਪਰੰਤ ਸਨਮਾਨਿਤ ਕਰਨ ਮੌਕੇ ਗੱਲਬਾਤ ਦੌਰਾਨ ਕੀਤਾ | ਵਿਧਾਇਕ ਧਾਲੀਵਾਲ ਨੇ ਹਲਕੇ ਦੇ ਲੋਕਾਂ ਵਲੋਂ ਆਪ ਦੇ ਹੱਕ ਦਿੱਤੇ ਗਏ ਫਤਵੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕਾ ਅਜਨਾਲਾ ਅੰਦਰ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਹਲਕੇ ਦੇ ਲੋਕਾਂ ਨੇ ਤਰਜੀਹ ਦਿੱਤੀ ਹੈ | ਉਨ੍ਹਾਂ ਅੱਗੇ ਕਿਹਾ ਕਿ ਹਲਕੇ ਅੰਦਰ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਸਰਕਾਰ ਦੇ ਰਹਿੰਦੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਸ ਉਪਰੰਤ ਆਪਣਾ ਰਿਪੋਰਟ ਕਾਰਡ ਲੈ ਕੇ ਫਿਰ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦੀ ਕਚਹਿਰੀ ਵਿਚ ਹਾਜ਼ਰ ਹੋਣਗੇ | ਇਸ ਮੌਕੇ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸਰਪੰਚ ਜਸਬੀਰ ਸਿੰਘ ਜੱਸ ਸੰਤੂਨੰਗਲ, ਬਲਾਕ ਸੰਮਤੀ ਮੈਂਬਰ ਬੀਬੀ ਪਲਵਿੰਦਰ ਕੌਰ ਸੰਤੂਨੰਗਲ, ਸਰਪੰਚ ਜਸਬੀਰ ਸਿੰਘ ਰਾਜਾ ਚੇਤਨਪੁਰਾ, ਸਰਪੰਚ ਧਨਵੰਤ ਸਿੰਘ ਸੈਂਸਰਾ ਕਲਾਂ, ਸਾਬਕਾ ਸਰਪੰਚ ਸਕੱਤਰ ਸਿੰਘ ਸੈਂਸਰਾ ਕਲਾਂ, ਸਰਪੰਚ ਹਰਪ੍ਰੀਤ ਸਿੰਘ ਰੰਧਾਵਾ ਕੰਦੋਵਾਲੀ, ਸਰਪੰਚ ਹਰਪ੍ਰੀਤ ਸਿੰਘ ਸੈਂਸਰਾ ਦਾਉਕੇ, ਪੀ. ਏ. ਮੁਖਤਾਰ ਸਿੰਘ ਬੱਲੜਵਾਲ ਤੋਂ ਇਲਾਵਾ ਇਲਾਕੇ ਦੇ ਪੰਚ - ਸਰਪੰਚ, ਜੇਤੂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗੜਾ ਘਾਟੀ ਰੇਲਵੇ ਲਾਈਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਸ੍ਰੀਜਲ ਗੁਪਤਾ ਨੇ ਰੇਲਵੇ ਕਰਾਸਿੰਗ ਸਮੱਸਿਆਵਾਂ ਦਾ ਮੁੱਦਾ ਉਠ... ਅਗਲੀ ਖ਼ਬਰ ਅਜਨਾਲਾ ਦੇ ਬਲਾਕ ਸੰਮਤੀ ਜ਼ੋਨ ਤੇੜਾ ਕਲਾਂ ਤੋਂ ਅਕਾਲੀ ਉਮੀਦਵਾਰ ਕਰਮਬੀਰ ਸਿੰਘ ਚੋਣ ਜਿੱਤੇ
Ad Position 24