06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕੋਟਲਾ ਸੁਲਤਾਨ ਸਿੰਘ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਪ੍ਰੀਖਿਆ 'ਚ ਜਿੱਤੇ ਨਕਦ ਇਨਾਮ

Ad Position 21
No active advertisement
ਅਜੀਤ ਡੈਸਕ 21-12-2025
ਮਜੀਠਾ, 20 ਦਸੰਬਰ (ਮਨਿੰਦਰ ਸਿੰਘ ਸੋਖੀ)- ਸ਼੍ਰੋਮਣੀ ਕਮੇਟੀ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਆਪਣੇ ਅਮੀਰ ਧਾਰਮਿਕ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ ਅਤੇ ਇਸ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ | ਇਸ ਧਾਰਮਿਕ ਪ੍ਰੀਖਿਆ 'ਚ ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ | ਸਕੂਲ ਪਿ੍ੰ: ਵਿਨੋਦ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਸਾਲ ਲਈ ਗਈ ਧਾਰਮਿਕ ਪ੍ਰੀਖਿਆ 'ਚੋਂ ਸਕੂਲ ਦੇ ਤਿੰਨ ਵਿਦਿਆਰਥੀ ਜਿਨ੍ਹਾਂ ਵਿਚ ਰਾਜਬੀਰ ਕੌਰ ਪੁੱਤਰੀ ਪਰਮਸੁਨੀਲ ਸਿੰਘ ਕਲਾਸ 11ਵੀਂ, ਰਾਜਬੀਰ ਕੌਰ ਪੁੱਤਰੀ ਸਤਬੀਰ ਸਿੰਘ ਕਲਾਸ 11ਵੀਂ ਅਤੇ ਅਨਹਦਪ੍ਰੀਤ ਸਿੰਘ ਪੁੱਤਰ ਹੁਸ਼ਿਆਰ ਸਿੰਘ ਕਲਾਸ ਨੌਵੀਂ ਨੇ 2100 ਰੁਪਏ ਹਰੇਕ ਨੇ ਨਕਦ ਇਨਾਮ ਜਿੱਤਿਆ | ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਗੁਰਵਿੰਦਰ ਸਿੰਘ ਭੰਗਵਾਂ ਨੇ ਇਹ ਨਕਦ ਇਨਾਮ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਦਿੱਤੇ | ਇਨਾਮ ਤਕਸੀਮ ਕਰਨ ਮੌਕੇ ਪਿ੍ੰ: ਵਿਨੋਦ ਸ਼ਰਮਾ, ਪ੍ਰਚਾਰਕ ਭਾਈ ਗੁਰਵਿੰਦਰ ਸਿੰਘ ਭੰਗਵਾਂ ਅਤੇ ਮੈਡਮ ਪਰਮਜੀਤ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਕੌਰ ਢੱਡੇ ਹਲਕਾ ਮਜੀਠਾ ਤੋਂ 'ਆਪ' ਦੇ ਮਹਿਲਾ ਵਿੰਗ ਦੇ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਦਸਤਾਰ ਮੁਕਾਬਲੇ ਕਰਵਾਏ
Ad Position 24