ਅਜਨਾਲਾ, 20 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੁਤੰਤਰਤਾ ਸੰਗਰਾਮੀ, ਕਿਸਾਨੀ ਲੋਕਾਂ ਦੇ ਸਿਰਮੌਰ ਜਰਨੈਲ ਤੇ ਸਾਬਕਾ ਵਿਧਾਇਕ ਕਾਮਰੇਡ ਦਲੀਪ ਸਿੰਘ ਟਪਿਆਲਾ ਦੀ 33ਵੀਂ ਬਰਸੀ ਨੂੰ ਸਮਰਪਿਤ ਦੇਸ਼ ਦੀ ਏਕਤਾ-ਅਖੰਡਤਾ, ਫਿਰਕੂ ਇਕਸੁਰਤਾ ਅਤੇ ਭਾਈਚਾਰਕ ਸਾਂਝ ਲਈ ਘਾਤਕ ਆਰ. ਐੱਸ. ਐੱਸ. ਦੇ ਫਿਰਕੂ-ਫਾਸ਼ੀ ਹੱਲਿਆਂ ਖ਼ਿਲਾਫ਼, ਵਿੱਦਿਆ, ਸਿਹਤ ਤੇ ਰੁਜ਼ਗਾਰ ਨੂੰ ਮੌਲਿਕ ਅਧਿਕਾਰਾਂ ਵਿਚ ਸ਼ਾਮਿਲ ਕਰਵਾਉਣ, ਬਿਜਲੀ ਸੋਧ ਬਿੱਲ 2025 ਅਤੇ ਸੀਡ ਬਿੱਲ 2025 ਵਾਪਸ ਕਰਵਾਉਣ ਤੇ ਚਾਰ ਲੇਬਰ ਕੋਡਾਂ ਨੂੰ ਰੱਦ ਕਰਵਾਉਣ 30 ਦਸੰਬਰ ਨੂੰ ਪਿੰਡ ਟਪਿਆਲਾ ਵਿਖੇ ਰਾਜ਼ਸੀ ਕਾਨਫਰੰਸ ਕੀਤੀ ਜਾ ਰਹੀ ਹੈ, ਉਸ ਦੀ ਲਾਮਿਸਾਲ ਲਈ ਅੱਜ ਇੱਥੇ ਸੀਨੀਅਰ ਪਾਰਟੀ ਆਗੂ ਤੇ ਜਮੂਹਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਪਾਰਟੀ ਆਗੂਆਂ ਗੁਰਨਾਮ ਸਿੰਘ ਉਮਰਪੁਰਾ, ਟਹਿਲ ਸਿੰਘ ਚੇਤਨਪੁਰਾ, ਤਰਸੇਮ ਸਿੰਘ ਕਾਮਲਪੁਰਾ, ਪ੍ਰੋ: ਮਾਲਿਕ ਸਿੰਘ ਗੁਰਾਲਾ, ਨੌਜਵਾਨ ਆਗੂ ਜੱਗਾ ਸਿੰਘ ਡੱਲਾ ਤੇ ਔਰਤ ਮੁਕਤੀ ਮੋਰਚਾ ਦੀ ਪ੍ਰਧਾਨ ਅਜੀਤ ਕੌਰ ਕੋਟ ਰਜ਼ਾਦਾ ਦੀ ਅਗਵਾਈ 'ਚ ਭਰਵੀਂ ਮੀਟਿੰਗ 'ਚ ਮੋਦੀ ਸਰਕਾਰ ਤੇ ਭਗਵੰਤ ਮਾਨ ਦੀ ਸਰਕਾਰ ਵਿਰੁੱਧ ਨਾਅਰੇ ਮਾਰਦਿਆਂ ਕਾਨਫਰੰਸ ਦਾ ਹੋਕਾ ਘਰ ਘਰ ਪਹੁੰਚਾਉਣਾ ਲਈ ਇਸ਼ਤਿਹਾਰ ਜਾਰੀ ਕੀਤਾ | ਇਸ ਵਿਸ਼ਾਲ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਭੂਰੇਗਿੱਲ, ਸਤਵਿੰਦਰ ਸਿੰਘ ਉਠੀਆਂ, ਫੌਜੀ ਰੇਸ਼ਮ ਸਿੰਘ ਤੇ ਕੁਲਦੀਪ ਸਿੰਘ ਅਜਨਾਲਾ, ਸ਼ਹੀਦ ਭਗਤ ਨੌਜਵਾਨ ਸਭਾ ਦੇ ਸਕੱਤਰ ਸੁੱਚਾ ਸਿੰਘ ਘੋਗਾ, ਗਾਇਕ ਗੁਰਪਾਲ ਗਿੱਲ ਸੈਦਪੁਰ, ਗੁਰਮੇਜ ਸਿੰਘ ਮਾਕੋਵਾਲ, ਡਾ. ਬਲਵਿੰਦਰ ਸਿੰਘ ਕੋਟਲਾ ਸੁਰਾਜ ਲੁਹਾਰ, ਹਰਜੀਤ ਸਿੰਘ, ਪਰਮਜੀਤ ਕੌਰ ਤੇ ਅੰਬੋ ਕੌਰ ਬੇਦੀ ਛੰਨਾ, ਹਰਨੇਕ ਸਿੰਘ ਨੇਪਾਲ, ਜਿੰਦਰ ਸਿੰਘ ਸਾਹੋਵਾਲ, ਰਸ਼ਪਾਲ ਸਿੰਘ ਬੱਲ ਲੱਬੇ ਦਰਿਆ ਆਦਿ ਹਾਜ਼ਰ ਸਨ |