06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਲੋਕਾਂ ਨੇ ਵਿਧਾਇਕ ਧਾਲੀਵਾਲ ਦੇ ਵਿਕਾਸ ਕਾਰਜਾਂ 'ਤੇ ਲਾਈ ਮੋਹਰ-ਸਰਪੰਚ ਨਿਤੀਸ਼ ਸ਼ਾਹ

Ad Position 21
No active advertisement
ਅਜੀਤ ਡੈਸਕ 21-12-2025
ਅਜਨਾਲਾ, 20 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾ ਕੇ ਪਾਰਟੀ ਦੇ ਸੂਬਾ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਰੋੜਾਂ ਰੁਪਏ ਖਰਚ ਕਰਕੇ ਕਰਵਾਏ ਗਏ ਵਿਕਾਸ ਕਾਰਜਾਂ 'ਤੇ ਮੋਹਰ ਲਗਾਈ ਹੈ | ਇਹ ਪ੍ਰਗਟਾਵਾ ਅੱਜ ਆਪ ਦੇ ਹਲਕਾ ਅਜਨਾਲਾ ਦੇ ਨੌਜਵਾਨ ਆਗੂ ਤੇ ਸਰਹੱਦੀ ਪਿੰਡ ਚੱਕ ਬਾਲਾ ਦੇ ਸਰਪੰਚ ਨਿਤੀਸ਼ ਸ਼ਾਹ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਅੰਦਰ ਹੋਏ ਵਿਕਾਸ ਕੰਮਾਂ ਨੂੰ ਦੇਖਦਿਆਂ ਲੋਕਾਂ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ | ਸਰਪੰਚ ਨਿਤਿਸ਼ ਸ਼ਾਹ ਨੇ ਕਿਹਾ ਕਿ ਵਿਧਾਇਕ ਸ. ਧਾਲੀਵਾਲ ਦੀ ਵਿਕਾਸ ਪੱਖੀ ਸੋਚ ਸਦਕਾ ਹਲਕਾ ਅਜਨਾਲਾ ਅੰਦਰ ਹੋ ਰਹੇ ਵਿਕਾਸ ਕਾਰਜ ਆਪਣੇ ਆਪ ਵਿਚ ਮਿਸਾਲ ਹਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਗੁ: ਨੌਵੀਂ ਪਾਤਿਸ਼ਾਹੀ ਹੋਏ ਨਤਮਸਤਕ ਅਗਲੀ ਖ਼ਬਰ ਕਾਮਰੇਡ ਟਪਿਆਲਾ ਦੀ ਬਰਸੀ ਮੌਕੇ 30 ਨੂੰ ਕੀਤੀ ਜਾਵੇਗੀ ਰਾਜਸੀ ਕਾਨਫਰੰਸ-ਡਾ: ਅਜਨਾਲਾ
Ad Position 24