06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਲਾਹੇਵੰਦ ਹੈ ਮਾਪੇ-ਅਧਿਆਪਕ ਮਿਲਣੀ- ਧਾਲੀਵਾਲ

Ad Position 21
No active advertisement
ਅਜੀਤ ਡੈਸਕ 21-12-2025

ਅਜਨਾਲਾ, 20 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਹਲਕਾ ਅਜਨਾਲਾ ਦੇ ਸਾਰੇ ਸਰਕਾਰੀ ਸਕੂਲਾਂ 'ਚ ਮੈਗਾ ਪੀ. ਟੀ. ਐੱਮ. (ਮਾਪੇ ਅਧਿਆਪਕ ਮਿਲਣੀ) ਦਾ ਆਯੋਜਨ ਕੀਤਾ ਗਿਆ, ਜਿਸ 'ਚ ਬੱਚਿਆਂ ਦੀ ਕਾਰਗੁਜ਼ਾਰੀ ਉਨ੍ਹਾਂ ਦੇ ਮਾਤਾ-ਪਿਤਾ ਨੂੰ ਦੱਸੀ ਗਈ | ਅਜਨਾਲਾ ਸ਼ਹਿਰ 'ਚ ਸਥਿਤ ਸਕੂਲ ਆਫ਼ ਐਮੀਨੈਂਸ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤੇ ਪ੍ਰਧਾਨ ਅਮਿਤ ਔਲ ਦੀ ਅਗਵਾਈ 'ਚ ਕਰਵਾਏ ਵਿਸ਼ੇਸ਼ ਸਮਾਗਮ 'ਚ ਉਚੇਚੇ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਧੀ ਅਮਨਦੀਪ ਕੌਰ ਧਾਲੀਵਾਲ ਹਲਕਾ ਸਿੱਖਿਆ ਕੋਆਰਡੀਨੇਟਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਹਾ ਕਿ ਅਜੋਕੇ ਸਮੇਂ 'ਚ ਬੱਚਿਆਂ ਦੀ ਪੜ੍ਹਾਈ ਨੂੰ ਬਿਹਤਰ ਬਣਾਉਣ ਅਤੇ ਉਨ੍ਹਾਂ ਦੇ ਵਿਕਾਸ ਲਈ ਮਾਪੇ-ਅਧਿਆਪਕ ਮਿਲਣੀ ਦਾ ਵਧੇਰੇ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਸੂਬਾ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਗਏ ਹਨ | ਉਨ੍ਹਾਂ ਅੱਗੇ ਕਿਹਾ ਕਿ ਸਾਡੇ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਵੀ ਮਾਤ ਦੇ ਰਹੇ ਹਨ | ਇਸ ਮੌਕੇ ਪਿ੍ੰ: ਸੁਦੇਸ਼ ਕੁਮਾਰ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰ: ਸੁਦੇਸ਼ ਕੁਮਾਰ ਅਰੋੜਾ, ਵਾਈਸ ਚੇਅਰਮੈਨ ਦਵਿੰਦਰ ਸਿੰਘ ਸੋਨੂ, ਲੈਕਚਰਾਰ ਗੁਰਪ੍ਰੀਤ ਸਿੰਘ ਰਿਆੜ, ਲੈਕਚਰਾਰ ਰਣਜੀਤ ਸਿੰਘ, ਅੰਮਿ੍ਤਪਾਲ ਸਿੰਘ ਮਾਹਲ, ਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਕੰਵਲਜੀਤ ਕੌਰ, ਮੈਡਮ ਵਿਸ਼ਾਲੀ, ਮਨਿੰਦਰ ਕੌਰ, ਗੁਲਵਿੰਦਰ ਕੌਰ, ਕਮਲ ਕੁਮਾਰੀ, ਜਸਪ੍ਰੀਤ ਸਿੰਘ, ਮੈਨੇਜਮੈਂਟ ਕਮੇਟੀ ਮੈਂਬਰ ਸੁਖਦੇਵ ਸਿੰਘ ਢਿੱਲੋਂ ਅਤੇ ਸਕੂਲ ਮੈਨੇਜਰ ਭਾਰਤ ਭੂਸ਼ਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫੇਰੂਮਾਨ ਕਾਲਜ ਵਿਚ ਐੱਨ. ਐੱਸ. ਐੱਸ. ਵਿਭਾਗ ਵਲੋਂ 6 ਦਿਨਾਂ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਸ. ਸ. ਸ. ਸ. ਕੋਹਾਲੀ ਵਿਚ ਕਰਵਾਈ ਮੈਗਾ ਮਾਪੇ ਅਧਿਆਪਕ ਮਿਲਣੀ
Ad Position 24