ਅਜਨਾਲਾ, 20 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਾਲ ਹੀ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ 'ਆਪ' ਦੇ ਹੱਕ 'ਚ ਆਏ ਨਤੀਜਿਆਂ ਨੇ ਵਿਰੋਧੀ ਧਿਰਾਂ ਦੇ ਮੂੰਹ ਬੰਦ ਕਰਕੇ ਰੱਖ ਦਿੱਤੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ 'ਆਪ' ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਜਨਾਲਾ ਤੋਂ 'ਆਪ' ਦੇ ਜੇਤੂ ਉਮੀਦਵਾਰ ਪਿ੍ਅੰਕਾ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਵੰਝਾਂਵਾਲਾ ਵਿਖੇ ਪਹੁੰਚ ਕੇ ਸਨਮਾਨਿਤ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਵਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਭਰ 'ਚ ਕਰਵਾਏ ਵਿਕਾਸ ਕਾਰਜਾਂ ਅਤੇ ਪਿਛਲੀਆਂ ਚੋਣਾਂ ਤੋਂ ਪਹਿਲਾਂ ਗਰੰਟੀਆਂ ਦੇ ਰੂਪ 'ਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ 'ਤੇ ਪੰਜਾਬ ਵਾਸੀ ਬਾਗੋ ਬਾਗ ਹਨ ਅਤੇ 2027 ਵਿਚ ਮੁੜ 'ਆਪ' ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ 'ਆਪ' ਦੇ ਉਮੀਦਵਾਰਾਂ ਨੂੰ ਸਪੱਸ਼ਟ ਬਹੁਮਤ ਨਾਲ ਜਿਤਾਉਣ ਲਈ ਹਲਕਾ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਰਪੰਚ ਰਘਬੀਰ ਸਿੰਘ ਵੰਝਾਂਵਾਲਾ, ਯੂਥ ਪ੍ਰਧਾਨ ਅਮਰ ਸੰਧੂ ਵਿੱਕੀ ਵੰਝਾਂਵਾਲਾ, ਡਾ. ਕੁਲਵੰਤ ਸਿੰਘ ਨਿੱਝਰ, ਸਰਪੰਚ ਜਗਤਾਰ ਸਿੰਘ ਆਬਾਦੀ ਸੋਹਣ ਸਿੰਘ, ਪੀ.ਏ ਮੁਖਤਿਆਰ ਸਿੰਘ ਅਤੇ ਅਜੀਤ ਮਸੀਹ ਆਦਿ ਹਾਜ਼ਰ ਸਨ |
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਨੇ ਵਿਰੋਧੀਆਂ ਦੇ ਮੂੰਹ ਕੀਤੇ ਬੰਦ- ਧਾਲੀਵਾਲ
ਅਜੀਤ ਡੈਸਕ
21-12-2025