06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਐਲੀਮੈਂਟਰੀ ਸਕੂਲ ਬੇਦਾਦਪੁਰ ਨੂੰ ਵੱਡੀ ਐੱਲ. ਈ. ਡੀ. ਭੇਟ

Ad Position 21
No active advertisement
ਅਜੀਤ ਡੈਸਕ 21-12-2025

ਸਠਿਆਲਾ, 20 ਦਸੰਬਰ (ਜਗੀਰ ਸਿੰਘ ਸਫਰੀ)-ਸਰਕਾਰੀ ਐਲੀਮੈਂਟਰੀ ਸਕੂਲ ਬੇਦਾਦਪੁਰ ਨੂੰ ਵੱਡੀ ਐੱਲ. ਈ. ਡੀ. ਭੇਟ ਕਰਨ 'ਤੇ ਗ੍ਰਾਮ ਪੰਚਾਇਾਤ ਬੇਦਾਦਪੁਰ ਅਤੇ ਸਕੂਲ ਸਟਾਫ ਵਲੋਂ ਸ: ਰਣਬੀਰ ਸਿੰਘ ਦੌਲੋਨੰਗਲ ਪੁਲਿਸ ਅਕੈਡਮੀ ਫਿਲੌਰ ਦੇ ਡਿਪਟੀ ਡਾਇਰੈਕਟਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਣਬੀਰ ਸਿੰਘ ਦੌਲੋਨੰਗਲ ਨੇ ਸਕੂਲ ਨੂੰ ਐੱਲ. ਈ. ਡੀ. ਦੇਣ ਬਾਰੇ ਦੱਸਿਆ ਹੈ ਕਿ ਅੱਜ ਦੇ ਵਿਗਿਆਨਕ ਯੁੱਗ 'ਚ ਸਿੱਖਿਆ ਸਿਰਫ ਕਿਤਾਬੀ ਪੜ੍ਹਾਈ ਤੱਕ ਸੀਮਤ ਨਹੀਂ ਰਹੀ ਸਗੋਂ ਇਹ ਵਿਹਾਰਕ ਗਿਆਨ ਅਤੇ ਤਕਨੀਕੀ ਹੁਨਰ ਦੀ ਮਹੱਤਤਾ ਨੂੰ ਸਮਝਣ ਦਾ ਸਮਾਂ ਹੈ | ਉਨ੍ਹਾਂ ਨੇ ਕਿਹਾ ਨੌਜਵਾਨਾਂ ਦਾ ਵਿਦੇਸ਼ਾ ਵੱਲ ਜਾਣ ਦਾ ਰੂਝਾਨ ਹੋਣ ਨਾਤੇ ਉਨ੍ਹਾਂ ਨੂੰ ਤਕਨੀਕੀ ਸਿੱਖਿਆ ਲੋੜ ਹੈ | ਉਨ੍ਹਾਂ ਨੇ ਕਿਹਾ ਕਿ ਜਿਹੜੇ ਦੇਸ਼ ਸਿਰਫ ਕਿਤਾਬੀ ਗਿਆਨ ਤੱਕ ਸੀਮਤ ਹਨ, ਉਹ ਹਾਲੇ ਵੀ ਰੁਜ਼ਗਾਰ ਦੀਆਂ ਸਮੱਸਿਆਵਾਂ ਅਤੇ ਗਰੀਬੀ ਨਾਲ ਜੂਝ ਰਹੇ ਹਨ ਤੇ ਨੌਜਵਾਨਾਂ ਨੂੰ ਅਜਿਹੇ ਤਕਨੀਕੀ ਹੁਨਰ ਤੋਂ ਜਾਣੂੰ ਕਰਵਾਉਣਾ ਚਾਹੀਦਾ ਹੈ ਜੋ ਸਿੱਧੇ ਤੌਰ 'ਤੇ ਰੁਜ਼ਗਾਰ ਨਾਲ ਜੁੜਨ ਦੇ ਮੌਕੇ ਪ੍ਰਦਾਨ ਕਰੇ | ਇਸ ਮੌਕੇ ਸਰਪੰਚ ਅਜਮੇਰ ਸਿੰਘ ਬੇਦਾਦਪੁਰ ਨੇ ਸਕੂਲ ਨੂੰ ਐੱਲ. ਈ. ਡੀ. ਦੇਣ 'ਤੇ ਡਿਪਟੀ ਡਾਇਰੈਕਟਰ ਰਣਬੀਰ ਸਿੰਘ, ਭਗਵੰਤ ਸਿੰਘ, ਅਜ਼ਾਦ ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਰਨਲ ਸਕੱਤਰ ਦਲਬੀਰ ਸਿੰਘ ਬੇਦਾਦਪੁਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਕਵਿਤਾ ਬੱਲ, ਸਰਬਜੀਤ ਕੌਰ, ਚਰਨਜੀਤ ਕੌਰ, ਰਾਜਨ ਸਿੱਧੂ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਸਿਆਲਕਾ ਤੋਂ ਅਕਾਲੀ ਉਮੀਦਵਾਰ ਕਰਮਜੀਤ ਸਿੰਘ ਖੈੜੇ ਦੀ ਜਿੱਤ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਨੇ ਵਿਰੋਧੀਆਂ ਦੇ ਮੂੰਹ ਕੀਤੇ ਬੰਦ- ਧਾਲੀਵਾਲ
Ad Position 24