06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਵੋਟਰਾਂ ਨੇ ਜਸਬੀਰ ਕੌਰ ਹੰਯਰਾ ਨੂੰ ਜਿਤਾ ਕੇ ਰਣੀਕੇ ਦੇ ਹੱਕ 'ਚ ਫਤਵਾ ਦਿੱਤਾ- ਬੁੱਟਰ ਜੇਠੂਵਾਲ

Ad Position 21
No active advertisement
ਅਜੀਤ ਡੈਸਕ 21-12-2025
ਜੇਠੂਵਾਲ, 20 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਅਧੀਨ ਆਉਂਦੇ ਬਲਾਕ ਸੰਮਤੀ ਜੋਨ ਜੇਠੂਵਾਲ ਪਿੰਡਾਂ ਦੇ ਵੋਟਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਬੀਬੀ ਜਸਬੀਰ ਕੌਰ ਹੰਯਰਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰਦਿਆਂ ਹੋਇਆਂ ਅਕਾਲੀ ਦਲ ਦੇ ਹੱਕ ਵਿਚ ਫਤਵਾ ਦਿੱਤਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਸਰਕਲ ਪੰਡੋਰੀ ਦੇ ਪ੍ਰਧਾਨ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ ਵਲੋਂ ਵਰਕਰਾਂ ਨਾਲ ਬੀਬੀ ਜਸਬੀਰ ਕੌਰ ਹੰਯਰਾ ਨੂੰ ਜਿੱਤਣ 'ਤੇ ਸਨਮਾਨਿਤ ਕਰਨ ਮੌਕੇ ਕੀਤਾ | ਬੁੱਟਰ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੱਲ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਕੀਤੀ ਮਿਹਨਤ ਦੀ ਬਦੌਲਤ ਇਹ ਸੰਮਤੀ ਸੀਟ ਜਿੱਤੀ | ਇਸ ਮੌਕੇ ਸਾਬਕਾ ਸਰਪੰਚ ਅਨੂਪ ਸਿੰਘ, ਗੱਜਣ ਸਿੰਘ ਔਲਖ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਕਰਮ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗੋਪੀ, ਗੁਰਜਿੰਦਰ ਸਿੰਘ ਹੰਯਰਾ, ਜਥੇਦਾਰ ਹਰਪਾਲ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ, ਸਵਿੰਦਰ ਸਿੰਘ, ਜਤਿੰਦਰ ਸਿੰਘ ਹੰਯਰਾ, ਜੀਵਨ ਸਿੰਘ, ਹਰਮਨਦੀਪ ਕੌਰ, ਨਰਿੰਦਰ ਕੌਰ, ਵੰਦਨਾ, ਅਮਨਦੀਪ ਸਿੰਘ ਸੰਧੂ ਸਮੇਤ ਹੋਰ ਵਰਕਰ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਦਾਤਾ ਬੰਦੀ ਛੋੜ ਪਬਲਿਕ ਸਕੂਲ ਵਿਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਜੇਤੂ ਕਾਂਗਰਸੀ ਉਮੀਦਵਾਰ ਬੀਬਾ ਕੰਵਲਪ੍ਰੀਤ ਕੌਰ ਵਲੋਂ ਵੋਟਰਾਂ ਦਾ ਧੰਨਵਾਦ
Ad Position 24