ਓਠੀਆਂ, 20 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਸਕੂਲਾਂ ਵਿਚ ਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿਚ ਅਧਿਆਪਕ ਮੈਗਾ ਮਾਪੇ ਅਧਿਆਪਕ ਮਿਲਣੀ ਸਰਕਾਰੀ ਕੰਨਿਆ ਸ. ਸ. ਸਕੂਲ ਜਸਤਰਵਾਲ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਏ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਸਟਾਫ ਵਲੋਂ ਸਕੂਲ ਵਿਚ ਕਰਵਾਈ ਜਾ ਰਹੀ ਵਧੀਆ ਪੜ੍ਹਾਈ, ਸਾਫ ਸਫਾਈ, ਨਵੀਆਂ ਇਮਾਰਤਾਂ ਸਕੂਲ ਸਟਾਫ ਦੀ ਘਾਟ ਨੂੰ ਪੂਰਾ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉੱਥੇ ਹੀ ਬੱਚਿਆਂ ਨੂੰ ਪੜ੍ਹਾਈ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ | ਮੌਕੇ ਰਜੇਸ਼ ਕੁਮਾਰ ਕੁੰਦਰਾ, ਸਤਪਾਲ ਸਿੰਘ, ਜੁਗਰਾਜ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਅਜੀਤ ਸਿੰਘ, ਬਲਵਿੰਦਰ ਸਿੰਘ, ਮੀਨਾ ਕੁਮਾਰੀ, ਸੁਖਰਾਜ ਕੌਰ, ਅਮਨਦੀਪ ਕੌਰ, ਸੋਨੀਆ, ਰਚਨਾ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ |