06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮਾਤਾ ਸੁਰਜੀਤ ਕੌਰ 'ਜੋਧੇ' ਐਵਾਰਡ ਡਾ. ਰਘਬੀਰ ਕੌਰ ਦੀ ਝੋਲੀ ਪਵੇਗਾ

Ad Position 21
No active advertisement
ਅਜੀਤ ਡੈਸਕ 21-12-2025
ਬਾਬਾ ਬਕਾਲਾ ਸਾਹਿਬ, 20 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ 40 ਸਾਲਾਂ ਤੋਂ ਨਿਰੰਤਰ ਸਾਹਿਤਕ ਸਮਾਗਮਾਂ ਰਾਹੀਂ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁਟੀ ਚਰਚਿਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਇਕ ਸਾਹਿਤਕ ਸਮਾਗਮ ਅੱਜ 21 ਦਸੰਬਰ ਨੂੰ ਸਵੇਰੇ 10 ਵਜੇ ਮੀਟਿੰਗ ਹਾਲ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾਵੇਗਾ | ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਦੀ ਪ੍ਰਧਾਨ ਸੁਖਵੰਤ ਕੌਰ ਵੱਸੀ, ਹਰਮੇਸ਼ ਕੌਰ ਜੋਧੇ ਸਾ: ਜ਼ਿਲ੍ਹਾ ਭਾਸ਼ਾ ਅਫਸਰ, ਰਾਜਵਿੰਦਰ ਕੌਰ ਰਾਜ, ਗੁਰਮੀਤ ਕੌਰ ਬੱਲ, ਸੁਰਿੰਦਰ ਖਿਲਚੀਆਂ, ਜਤਿੰਦਰਪਾਲ ਕੌਰ ਭਿੰਡਰ, ਅਮਨ ਢਿੱਲੋਂ ਕਸੇਲ, ਹਰਵਿੰਦਰ ਕੌਰ ਬਾਠ, ਮੈਡਮ ਅਨੂਪਮਾ ਅਤੇ ਸਿਮਰਨਜੀਤ ਕੌਰ ਮਾਹਲਾ ਨੇ ਦੱਸਿਆ ਹੈ ਕਿ ਇਸ ਮੌਕੇ ਮਾਤਾ ਸੁਰਜੀਤ ਕੌਰ ਜੋਧੇ ਯਾਦਗਾਰੀ ਐਵਾਰਡ, ਡਾ: ਰਘਬੀਰ ਕੌਰ (ਸਾਬਕਾ ਮੁਖੀ ਪੰਜਾਬੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਲੱਧੇਵਾਲੀ (ਜਲੰਧਰ) ਨੂੰ ਦਿੱਤਾ ਜਾਵੇਗਾ | ਉੇਪਰੰਤ ਹਾਜ਼ਰੀਨ ਵਲੋਂ ਕਵੀ ਦਰਬਾਰ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਭਲਾਈਪੁਰ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸਵਾਗਤ ਅਗਲੀ ਖ਼ਬਰ ਕੰਨਿਆ ਸਕੂਲ ਜਸਤਰਵਾਲ 'ਚ ਮੈਗਾ ਮਾਪੇ ਅਧਿਆਪਕ ਮਿਲਣੀ
Ad Position 24