ਬਾਬਾ ਬਕਾਲਾ ਸਾਹਿਬ, 20 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪਿੰਡ ਭਲਾਈਪੁਰ ਡੋਗਰਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਪੁੱਜਾ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਅਤੇ ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਨਗਰ ਕੀਰਤਨ ਵਿਚ ਭਲਾਈਪੁਰ ਤੋਂ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪਰ, ਜਥੇ. ਅਮਰਜੀਤ ਸਿੰਘ ਭਲਾੲਪੁਰ ਮੈਂਬਰ ਸ਼੍ਰੋਮਣੀ ਕਮੁੇਟੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਗੁਰਭੇਜ ਸਿੰਘ ਕੰਗ ਜਥੇਦਾਰ ਲੰਗਰ, ਹਰਭਿੰਦਰ ਸਿੰਘ ਧਾਰੋਵਾਲੀ, ਅਮਰਜੀਤ ਸਿੰਘ ਅਕਾਊਟਾੈਟ, ਤੇਜਿੰਦਰ ਸਿੰਘ ਬੱਲ ਸਠਿਆਲਾ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |