ਚੋਗਾਵਾਂ, 20 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਜਨਤਾ ਪਾਰਟੀ ਵਲੋਂ ਬਿਹਾਰ ਦੇ ਲੋਕ ਨਿਰਮਾਣ ਮੰਤਰੀ ਨਿਤਿਨ ਨਬੀਨ ਨੂੰ ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ 'ਤੇ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਉਨ੍ਹਾਂ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਅਤੇ ਵਧਾਈ ਦੇ ਕੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਭਾਜਪਾ ਆਗੂ ਹਰਦਿਆਲ ਸਿੰਘ ਔਲਖ ਨੇ ਕਿਹਾ ਕਿ ਨਵ-ਨਿਯੁਕਤ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਪੂਰੇ ਦੇਸ਼ ਦੇ ਨਾਲ ਨਾਲ ਪੰਜਾਬ ਵਿਚ ਵੀ ਹੋਰ ਮਜ਼ਬੂਤ ਹੋਵੇਗੀ, ਕਿਉਂਕਿ ਪੰਜਾਬ ਦੇ ਲੋਕ ਇਸ ਵਾਰ 2027 ਵਿਚ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਨਵ-ਨਿਯੁਕਤ ਪ੍ਰਧਾਨ ਨਬੀਨ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਅਸੀਂ ਪਾਰਟੀ ਦੀ ਸੇਵਾ ਵਿਚ 24 ਘੰਟੇ ਹਾਜ਼ਰ ਹਾਂ |