06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਠੇਕਾ ਮੁਲਾਜ਼ਮ ਯੂਨੀਅਨ ਵਲੋਂ 22 ਤੋਂ ਚੰਡੀਗੜ੍ਹ ਵਿਖੇ ਪੱਕੇ ਧਰਨੇ ਦਾ ਐਲਾਨ

Ad Position 21
No active advertisement
ਅਜੀਤ ਡੈਸਕ 21-12-2025
ਚੋਗਾਵਾਂ, 20 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਸੂਬਾ ਕਮੇਟੀ ਮੈਂਬਰਾਂ ਦੀ ਤਰਨਤਾਰਨ ਮੋਰਚੇ ਵਿਚ ਹੋਈ ਮੀਟਿੰਗ ਵਿਚ ਲਏ ਫ਼ੈਸਲੇ ਅਨੁਸਾਰ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਉਹ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਵਿਖੇ ਪੱਕਾ ਧਰਨਾ ਲਗਾਉਣਗੇ | ਇਸੇ ਦੇ ਚਲਦਿਆਂ ਹੁਣ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਥਾਵਾਂ ਦਾ ਕੰਮ ਜਿਸ ਵਿਚ (ਟ੍ਰੇਨਿੰਗ ਦਾ ਕੰਮ, ਸਾਰੇ ਪੋਰਟਲਾਂ ਦਾ ਕੰਮ, ਵੈਰੀਫਿਕੇਸਨਾਂ ਦਾ ਕੰਮ, ਦਫਤਰੀ ਕੰਮ, ਈ. ਐੱਮ. ਸੀ. ਐਪ ਦਾ ਕੰਮ) ਬਿਲਕੁੱਲ ਠੱਪ ਕਰਕੇ ਮਿਤੀ 22 ਦਸੰਬਰ ਤੋਂ ਪੰਜਾਬ ਸਰਕਾਰ ਵਿਰੁੱਧ ਪੱਕਾ ਧਰਨਾ ਸ਼ੁਰੂ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਆਈ. ਟੀ. ਆਈ. ਲੋਪੋਕੇ ਦੇ ਸੰਦੀਪ ਸਿੰਘ, ਰਾਜਨ ਸ਼ਰਮਾ, ਨਿਤਿਨ ਕੁਮਾਰ, ਜਗਬੀਰ ਸਿੰਘ, ਕਿਰਨਜੀਤ ਸਿੰਘ, ਸ਼ਸਪਾਲ ਸਿੰਘ, ਪਰਮਿੰਦਰ ਪਾਲ ਸਿੰਘ, ਗੁਰਵਿੰਦਰ ਸਿੰਘ, ਸਿਮਰਨਜੀਤ ਕੌਰ, ਮਨਪ੍ਰੀਤ ਕੌਰ, ਪਰਮਿੰਦਰ ਕੌਰ, ਨਵਦੀਪ ਸਿੰਘ, ਹਰਮੁਖ ਸਿੰਘ ਨੇ ਕੀਤਾ | ਉਨ੍ਹਾਂ ਦੱਸਿਆ ਕਿ ਲਾਰੇਬਾਜ ਸਰਕਾਰ ਦੇ ਪਿਛਲੇ 3.5 ਸਾਲਾਂ ਤੋਂ ਲਾਰੇ ਹੀ ਮਿਲ ਰਹੇ ਹਨ | ਅਸੀਂ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ. ਟੀ. ਆਈਆਂ ਵਿਚ ਗਰੁੱਪ ਬੀ ਕਰਾਫਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ | ਹੁਣ ਜਥੇਬੰਦੀ ਨੇ ਮਜਬੂਰ ਹੋ ਕੇ ਮੰਗਾਂ ਪੂਰੀਆਂ ਹੋਣ ਤੱਕ ਪੰਜਾਬ ਸਰਕਾਰ ਵਿਰੁੱਧ ਖੁੱਲ੍ਹ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਜਿਸ ਦੇ ਚਲਦਿਆਂ ਮੁੱਖ ਦਫਤਰ ਚੰਡੀਗੜ੍ਹ ਵਿਖੇ ਸੰਸਥਾਵਾਂ ਦਾ ਕੰਮ ਬਿਲਕੁੱਲ ਠੱਪ ਕਰਕੇ ਮਿਤੀ 22 ਦਸੰਬਰ ਤੋਂ ਪੱਕਾ ਧਰਨਾ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਜੇਕਰ ਸਰਕਾਰ ਉਨ੍ਹਾਂ ਦਾ ਮਸਲਾ ਹੱਲ ਨਹੀਂ ਕਰਦੀ ਤਾਂ ਇਹ ਪੱਕਾ ਧਰਨਾ ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ ਤਬਦੀਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜੇਤੂ ਉਮੀਦਵਾਰ ਜੱਸੀ ਦਾ ਪ੍ਰਧਾਨ ਦਿਲਾਵਰ ਵਲੋਂ ਕੀਤਾ ਸਨਮਾਨ ਅਗਲੀ ਖ਼ਬਰ ਨਵ-ਨਿਯੁਕਤ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਹੇਠ ਭਾਜਪਾ ਹੋਰ ਮਜ਼ਬੂਤ ਹੋਵੇਗੀ- ਔਲਖ
Ad Position 24