06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਹਿੰਦ ਦੀ ਚਾਦਰ ਬਿਰਧ ਆਸ਼ਰਮ ਬਾਬਾ ਬਕਾਲਾ ਸਾਹਿਬ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 21-12-2025
ਬਾਬਾ ਬਕਾਲਾ ਸਾਹਿਬ, 20 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ 'ਹਿੰਦ ਦੀ ਚਾਦਰ ਬਿਰਧ ਆਸ਼ਰਮ' ਬਾਬਾ ਬਕਾਲਾ ਸਾਹਿਬ ਵਿਖੇ ਡਾ. ਨੀਰਜ ਭਾਟੀਆ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ, ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਇਕ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਡਾ : ਨੀਰਜ ਭਾਟੀਆ ਨੇ ਖੁਦ ਆਸ਼ਰਮ ਵਿਖੇ ਜਾ ਕੇ ਆਸ਼ਰਮ ਵਿਚ ਬਜ਼ੁਰਗਾਂ ਦਾ ਹਾਲ ਚਾਲ ਪੁੱਛਿਆ ਅਤੇ ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ | ਇਸ ਮੌਕੇ ਬਿਰਧ ਆਸ਼ਰਮ ਦੇ ਮੁੱਖ ਸੇਵਾਦਾਰ ਜਸਪ੍ਰੀਤ ਸਿੰਘ ਗੋਰਾ ਨੇ ਡਾ: ਨੀਰਜ ਭਾਟੀਆ ਸੀਨੀਅਰ ਮੈਡੀਕਲ ਅਫਸਰ ਸਮਤੇ ਪੱੁਜੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਮਨਦੀਪ ਕੌਰ ਐੱਲ.ਐੱਚ.ਵੀ., ਹਰਪ੍ਰੀਤ ਸਿੰਘ ਖਜ਼ਾਨਚੀ, ਗੁਰਪ੍ਰੀਤ ਸਿੰਘ ਜਨਰਲ ਸਕੱਤਰ ਲਿੱਦੜ , ਜੀਵਨਜੋਤ ਸਿੰਘ ਮੈਂਬਰ ਪਟਵਾਰੀ ਦੀ ਹੱਟੀ ਅੰਮਿ੍ਤਸਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਹੋਈ ਜਿੱਤ ਨੇ 2027 ਦੇ ਅਕਾਲੀ ਸਰਕਾਰ ਦੇ ਬਣਨ ਦਾ ਰੱਖਿਆ ਨੀਂਹ... ਅਗਲੀ ਖ਼ਬਰ ਜੇਤੂ ਉਮੀਦਵਾਰ ਜੱਸੀ ਦਾ ਪ੍ਰਧਾਨ ਦਿਲਾਵਰ ਵਲੋਂ ਕੀਤਾ ਸਨਮਾਨ
Ad Position 24