ਜਗਦੇਵ ਕਲਾਂ, 21 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਵਿਚ ਪਿ੍ੰਸੀਪਲ ਸ੍ਰੀਮਤੀ ਰਜਿੰਦਰ ਕੌਰ ਦੀ ਅਗਵਾਈ ਵਿਚ 'ਮੈਗਾ ਮਾਪੇ ਅਧਿਆਪਕ ਮਿਲਣੀ' ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐੱਸ.ਐੱਮ. ਸੀ. ਕਮੇਟੀ ਦੇ ਮੈਂਬਰਾਂ ਅਤੇ ਮਾਪਿਆਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਸਾਂਝਾ ਕੀਤਾ | ਇਸ ਮੌਕੇ ਮਾਪਿਆਂ ਦੀ ਲਗਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਰਜਿੰਦਰ ਕੌਰ ਨੇ ਮੀਟਿੰਗ ਦੇ ਵੱਖ-ਵੱਖ ਏਜੰਡਿਆਂ ਜਿਵੇਂ ਮਿਸ਼ਨ ਸ਼ਤ ਪ੍ਰਤੀਸ਼ਤ, ਯੁੱਧ ਨਸ਼ਿਆਂ ਵਿਰੁੱਧ, ਸੀ.ਈ.ਪੀ, ਬਿਜ਼ਨਸ ਬਲਾਸਟਰ, ਵਿੱਦਿਅਕ ਟੂਰ, ਵਿਦਿਆਰਥੀਆਂ ਦੀ ਹਾਜ਼ਰੀ ਅਤੇ ਇਮਤਿਹਾਨਾਂ ਬਾਰੇ ਵੀ ਚਰਚਾ ਕੀਤੀ | ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਰੋਜ਼ਾਨਾ ਸਕੂਲ ਭੇਜਣ ਲਈ ਵੀ ਪ੍ਰੇਰਿਤ ਕੀਤਾ | ਮਾਪਿਆਂ ਨੂੰ ਸਕੂਲ ਦੇ ਸਾਰੇ ਹੀ ਕੰਮਾਂ ਦੀ ਪੀ.ਪੀ.ਟੀ. ਵੀ ਦਿਖਾਈ ਗਈ | ਇਸ ਮੌਕੇ ਪਰਮਜੀਤ ਕੌਰ, ਚੰਦਰ ਮੋਹਨ ਗੁਪਤਾ, ਗੁਰਵਿੰਦਰ ਸਿੰਘ, ਸੁਖਰਾਜ ਸਿੰਘ, ਬਲਤੇਜ ਸਿੰਘ, ਗੁਰਿੰਦਰਜੀਤ ਸਿੰਘ, ਵਿਸ਼ਾਲ ਮਸੀਹ, ਨਿਰਮਲ ਸਿੰਘ , ਬਲਵਿੰਦਰ ਕੁਮਾਰ, ਵਿਕਾਸ ਨੇਬ, ਜਸਪ੍ਰੀਤ ਕੌਰ, ਅਮਨਦੀਪ ਕੌਰ, ਰਿੰਪਲ ਚੌਧਰੀ, ਮਨਵੀਤ ਕੌਰ, ਕੁਲਵਿੰਦਰ ਕੌਰ, ਸ਼ੈਫੀ ਮਹੇਸ਼ਵਰੀ, ਸਿਮਰਜੀਤ ਕੌਰ, ਗੁਰਜੀਤ ਸਿੰਘ, ਸੰਦੀਪ ਸਿੰਘ, ਮਲਕੀਅਤ ਸਿੰਘ, ਸੁਰਿੰਦਰ ਸਿੰਘ, ਸੁਖਜਿੰਦਰ ਕੌਰ ਆਦਿ ਹਾਜ਼ਰ ਸਨ |