ਸਠਿਆਲਾ, 21 ਦਸੰਬਰ (ਜਗੀਰ ਸਿੰਘ ਸਫਰੀ)-ਗੁ: ਸਾਹਿਬ ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਅਤੇ ਮੁੱਖ ਗਿਆਨੀ ਬਾਬਾ ਕਰਤਾਰ ਸਿੰਘ ਨੇ ਸੰਗਤਾਂ ਨੂੰ 'ਸਫਰ-ਏ-ਸ਼ਹਾਦਤ' ਨੂੰ ਸਮਰਪਿਤ ਸ਼ਹੀਦੀ ਪੰਦਵਾੜਾ ਮਨਾਉਣ ਬਾਰੇ ਦੱਸਿਆ ਕਿ ਸਿੱਖ ਕੌਮ ਇਨ੍ਹਾਂ ਦਿਨਾਂ 'ਚ ਭਾਵੁਕਤਾ ਅਤੇ ਵੈਰਾਗ 'ਚੋਂ ਲੰਘਦੀ ਹੈ ਅਤੇ ਆਪਣੇ ਸ਼ਹੀਦਾਂ ਦੇ ਸਤਿਕਾਰ ਵਜੋਂ ਕਿਸੇ ਤਰ੍ਹਾਂ ਦੇ ਖੁਸ਼ੀ ਵਾਲੇ ਸਮਾਗਮ ਕਰਨ ਤੋਂ ਗੁਰੇਜ ਕਰਦੀ ਹੈ | ਉਨ੍ਹਾਂ ਨੇ ਕਿਹਾ ਕਿ ਅਨੰਦਪੁਰ ਸਾਹਿਬ ਤੋਂ ਲੈ ਕੇ ਚਮਕੌਰ ਸਾਹਿਬ ਤੱਕ ਦੀ ਧਰਤੀ 'ਤੇ ਚਲਦਿਆਂ ਸੈਂਕੜੇ ਹੀ ਸਿੱਖ ਜੁਝਾਰੂਆਂ ਨੇ ਸ਼ਹੀਦੀਆਂ ਪਾਈਆਂ ਤੇ ਉਥੋਂ ਦੀ ਮਿੱਟੀ ਵਿਚ ਸ਼ਹੀਦਾਂ ਦੇ ਖੂਨ ਪਸੀਨੇ ਦੇ ਤੁਪਕੇ ਜਜ਼ਬ ਹੋਏ ਹਨ | ਇਸ ਮੌਕੇ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਨਤਮਸਤਕ ਹੋ ਕੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ | ਇਸ ਮੌਕੇ ਸਰਪੰਚ ਦਲਬੀਰ ਸਿੰਘ, ਲੰਗਰ ਇੰਚਾਰਜ ਦਿਲਬਾਗ ਸਿੰਘ, ਗੁਰਮੀਤ ਸਿੰਘ ਬੱਲ, ਸੁਖਜੀਤ ਸਿੰਘ ਸੀ. ਏ, ਜੋਗਾ ਸਿੰਘ ਸ਼ਾਹ , ਮਲਕੀਤ ਸਿੰਘ, ਗਿਆਨੀ ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ |
ਸਠਿਆਲਾ 'ਚ ਸ਼ਹੀਦੀ ਪੰਦਰਵਾੜਾ ਮਨਾਇਆ <br/>
ਅਜੀਤ ਡੈਸਕ
22-12-2025