12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 22-12-2025

ਬਾਬਾ ਬਕਾਲਾ ਸਾਹਿਬ, 21 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਗੁਲਾਬ ਦਾਸ ਜੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ, ਵੱਡੇ ਸਾਹਿਬਜ਼ਾਦਿਆਂ ਅਤੇ ਗੜ੍ਹੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਨਗਰ ਦੀ ਪ੍ਰਕਰਮਾ ਕਰਦਿਆਂ ਵਾਪਸ ਇਸੇ ਅਸਥਾਨ 'ਤੇ ਸਮਾਪਤ ਹੋਇਆ | ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਣ 'ਤੇ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿੱਚ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਤਰਾਨ ਦਲ ਦੇ ਬਾਬਾ ਸੁੱਖਾ ਸਿੰਘ, 'ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ' ਦੇ ਮੁਖੀ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ, ਸਿੱਖ ਜੀਵਨ ਜਾਚ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ, ਬਾਬਾ ਜਗੀਰ ਦਾਸ, ਮਨੋਹਰ ਸਿੰਘ, ਚੈਂਚਲ ਸਿੰਘ ਫੌਜੀ, ਸਾਜਨਪ੍ਰੀਤ ਸਿੰਘ, ਦਿਲਬਾਗ ਸਿੰਘ ਫੌਜੀ, ਗੁਰਦਿਆਲ ਸਿੰਘ ਫੌਜੀ, ਤਰਸੇਮ ਸਿੰਘ, ਜਸਵੰਤ ਸਿੰਘ, ਬਖਸ਼ੀਸ਼ ਸਿੰਘ, ਕੌਂਸਲਰ ਕਰਮ ਸਿੰਘ, ਕੌਂਸਲਰ ਰਵੀ ਸਿੰਘ, ਪ੍ਰਤਾਪ ਸਿੰਘ ਮੈਂਬਰ, ਜ: ਜਰਨੈਲ ਸਿੰਘ ਚੀਮਾਂਬਾਠ, ਪ੍ਰਧਾਨ ਸੰਤੋਖ ਸਿੰਘ, ਮੈਂਬਰ ਅਜੀਤ ਸਿੰਘ, ਚੰਨਣ ਸਿੰਘ ਗੱਗੜਭਾਣਾ, ਬਲਦੇਵ ਸਿੰਘ ਧਾਲੀਵਾਲ, ਬਖਸ਼ੀਸ਼ ਸਿੰਘ, ਪਵਿੱਤਰ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ | ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 22 ਦਸੰਬਰ, ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਪੈਣਗੇ | ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਲੋਕਾਂ ਦਾ ਬਾਕੀ ਰਾਜਨੀਤਿਕ ਪਾਰਟੀਆਂ ਤੋਂ ਮੋਹ ਭੰਗ ਹੋ ਰਿਹਾ - ਇੰਸ: ਬੱਲ, ਸਠਿਆਲਾ <br/> ਅਗਲੀ ਖ਼ਬਰ ਸਠਿਆਲਾ 'ਚ ਸ਼ਹੀਦੀ ਪੰਦਰਵਾੜਾ ਮਨਾਇਆ <br/>
Ad Position 24