12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁਰਸ਼ਰਨ ਸਿੰਘ ਖਜਾਲਾ ਆਮ ਆਦਮੀ ਪਾਰਟੀ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 22-12-2025

ਤਰਸਿੱਕਾ, 21 ਦਸੰਬਰ (ਅਤਰ ਸਿੰਘ ਤਰਸਿੱਕਾ)-ਉੱਘੇ ਅਕਾਲੀ ਆਗੂ ਗੁਰਸ਼ਰਨ ਸਿੰਘ ਖਜਾਲਾ ਸਪੁੱਤਰ ਬਾਬਾ ਗੁਰਭੇਜ ਸਿੰਘ ਖਜਾਲਾ ਮੁੱਖ ਬੁਲਾਰੇ ਸੰਤ ਸਮਾਜ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਪੰਜਾਬ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਹੋਣ 'ਤੇ ਜੀ ਆਇਆਂ ਕਿਹਾ ਤੇ ਪਾਰਟੀ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਭਵਿੱਖ 'ਚ ਗੁਰਸ਼ਰਨ ਸਿੰਘ ਖਜਾਲਾ ਨੂੰ ਆਮ ਆਦਮੀ ਪਾਰਟੀ 'ਚ ਵਿਸ਼ੇਸ਼ ਅਹੁਦਾ ਦੇ ਕੇ ਨਿਵਾਜਿਆ ਜਾਵੇਗਾ | ਇਸ ਮੌਕੇ ਗੁਰਸ਼ਰਨ ਸਿੰਘ ਖਜਾਲਾ ਨੇ ਕਿਹਾ ਕਿ ਮੈਨੂੰ ਜੋ ਵੀ ਸੇਵਾ ਸੌਂਪੀ ਗਈ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਇਸ ਮੌਕੇ ਫਤਹਿਪਾਲ ਸਿੰਘ ਸਰਪੰਚ ਖਜਾਲਾ, ਡਾ. ਸ਼ੇਰ ਸਿੰਘ ਖਜਾਲਾ ਤੇ ਹਰਪ੍ਰੀਤ ਸਿੰਘ ਖਜਾਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੇਠੂਵਾਲ 'ਚ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਪੋਹ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਹਿਤਕ ਸਮਾਗਮ <br/>
Ad Position 24