ਅਜਨਾਲਾ, 21 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਬਲਾਕ ਅਜਨਾਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਲੰਗੋਮਾਹਲ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਦੌਰਾਨ ਕਰਨਾਲ ਵਿਖੇ ਕਰਵਾਏ ਭਾਰ ਚੁੱਕ ਮੁਕਾਬਲੇ 'ਚ ਵਿਦੇਸ਼ੀ ਗੋਰੇ ਨੂੰ ਹਰਾ ਕੇ ਗੋਲਡ ਮੈਡਲ ਜਿੱਤਣ ਵਾਲੇ ਵਰਲਡ ਸਟਰੌਂਗਮੈਨ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਡਾ: ਬਲਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸ਼ਮਸ਼ੇਰ ਸਿੰਘ ਸ਼ੇਰਾ 'ਤੇ ਮਾਣ ਹੈ, ਜਿਸ ਵਲੋਂ ਆਪਣੀ ਅਣਥੱਕ ਮਿਹਨਤ ਸਦਕਾ ਗੋਲਡ ਮੈਡਲ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਰਪੰਚ ਗੁਰਮੁਖ ਸਿੰਘ, ਐਸੋਸੀਏਸ਼ਨ ਦੇ ਖ਼ਜ਼ਾਨਚੀ ਜਸਬੀਰ ਸਿੰਘ ਨਿੱਝਰ, ਸਾਬਕਾ ਇੰਸਪੈਕਟਰ ਜਗਤਾਰ ਸਿੰਘ, ਗੁਰਮੁਖ ਸਿੰਘ ਦੀਨੇਵਾਲੀ, ਬਲਜੀਤ ਸਿੰਘ, ਪੱਪੂ ਅਜਨਾਲਾ, ਅਵਤਾਰ ਸਿੰਘ, ਗੁਰਦੀਪ ਸਿੰਘ, ਕੰਵਲਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਭਿੰਦਰ ਸਿੰਘ, ਦਲਜੀਤ ਸਿੰਘ ਅਤੇ ਸ਼ੇਰਾ ਬਾਉਂਸਰ ਚੇਤਨਪੁਰਾ ਆਦਿ ਹਾਜ਼ਰ ਸਨ |