12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਨਰੇਗਾ ਦਾ ਨਾਂਅ ਬਦਲਣ 'ਤੇ ਡੈਨੀ ਬੰਡਾਲਾ ਦੀ ਅਗਵਾਈ ਹੇਠ ਪੁਤਲਾ ਸਾੜਿਆ

Ad Position 21
No active advertisement
ਅਜੀਤ ਡੈਸਕ 22-12-2025
ਜੰਡਿਆਲਾ ਗੁਰੂ, 21 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਨਾਮ ਬਦਲਣ ਅਤੇ ਰਾਜ ਦੀ ਹਿੱਸੇਦਾਰੀ 'ਚ ਵਾਧਾ ਕਰਨ ਦੇ ਰੋਸ ਵਜੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਦੇ ਅੱਡਾ ਮੇਹਰਬਾਨਪੁਰਾ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਸਾੜਦਿਆਂ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨਵੇਂ ਬਿੱਲ ਰਾਹੀਂ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਦੇ ਹੋਏ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਨਾਮ ਹਟਾਉਣ ਅਤੇ ਗਰੀਬਾਂ ਨੂੰ ਮਿਲਦਾ ਕੰਮ ਕਰਨ ਦਾ ਕਾਨੂੰਨੀ ਅਧਿਕਾਰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਕੇਂਦਰ ਸਰਕਾਰ ਦਾ ਇਹ ਕਦਮ ਮਹਾਤਮਾ ਗਾਂਧੀ ਦੀ ਵਿਰਾਸਤ, ਮਜ਼ਦੂਰ ਵਰਗ ਦੇ ਅਧਿਕਾਰਾਂ ਅਤੇ ਗਰੀਬਾਂ ਦੀ ਰੋਜ਼ੀ ਰੋਟੀ ਉੱਤੇ ਸਿੱਧਾ ਹਮਲਾ ਹੈ | ਇਸ ਮੌਕੇ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰੰਧਾਵਾ, ਜਗਜੀਤ ਸਿੰਘ ਜੋਗੀ, ਸੁਰਿੰਦਰ ਸਿੰਘ ਸ਼ਾਹ, ਸਾਬਕਾ ਚੇਅਰਮੈਨ ਹਰਜੀਤ ਸਿੰਘ ਬੰਡਾਲਾ, ਰਾਜਬੀਰ ਸਿੰਘ ਵਡਾਲੀ, ਜੋਗਾ ਸਿੰਘ ਅਮਰਕੋਟ, ਕੁਲਦੀਪ ਸਿੰਘ ਬਾਠ, ਦਿਲਬਾਗ ਸਿੰਘ ਜੌਹਲ,ਅਵਤਾਰ ਸਿੰਘ ਟੱਕਰ, ਸਰਪੰਚ ਰਾਜੂ ਬੰਡਾਲਾ, ਪਰਮਜੀਤ ਸਿੰਘ ਨੰਗਲ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਧਾਰੜ, ਹਰਜੀਤ ਸਿੰਘ ਅੱਡਾ ਬੰਡਾਲਾ, ਪ੍ਰਦੀਪ ਸਿੰਘ ਦੇਵੀਦਾਸਪੁਰਾ, ਸੂਬੇਦਾਰ ਅਰੂੜ ਸਿੰਘ ਰਾਜਵਿੰਦਰ ਸਿੰਘ ਨਿਜੱਰਪੁਰਾ, ਬਲਵਿੰਦਰ ਸਿੰਘ ਮੈਂਬਰ, ਸਰਬਜੀਤ ਕੌਰ ਮੈਂਬਰ, ਸੁਖਵਿੰਦਰ ਸਿੰਘ ਮੈਂਬਰ, ਨਾਮਧਾਰੀ ਅਜਮੇਰ ਸਿੰਘ, ਪਰਮਜੀਤ ਸਿੰਘ ਨੰਗਲ, ਸਰਪੰਚ ਕੁਲਦੀਪ ਸਿੰਘ ਬੰਡਾਲਾ, ਰਕੇਸ਼ ਕੁਮਾਰ ਖੱਤਰੀ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਈ.ਟੀ.ਓ. ਵਲੋਂ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਕੀਤਾ ਸਨਮਾਨਿਤ
Ad Position 24