12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕੈਬਨਿਟ ਮੰਤਰੀ ਈ.ਟੀ.ਓ. ਵਲੋਂ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 22-12-2025
ਜੰਡਿਆਲਾ ਗੁਰੂ, 21 ਦਸੰਬਰ (ਹਰਜਿੰਦਰ ਸਿੰਘ ਕਲੇਰ, ਪਰਮਿੰਦਰ ਸਿੰਘ ਜੋਸਨ)- ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਕਾਮਯਾਬੀ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਜੇਤੂ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵਲੋਂ ਆਪ ਦੀ ਇਮਾਨਦਾਰ ਅਤੇ ਲੋਕ-ਹਿਤੈਸ਼ੀ ਨੀਤੀਆਂ 'ਤੇ ਲਗਾਈ ਮਜ਼ਬੂਤ ਮੋਹਰ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਜੰਡਿਆਲਾ ਹਲਕੇ ਵਿਚ ਪੰਚਾਇਤ ਸੰਮਤੀ ਦੀਆਂ 25 'ਚੋਂ 21 ਸੀਟਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਵਿਚੋਂ 4 ਸੀਟਾਂ ਜਿੱਤ ਕੇ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਮ ਆਦਮੀ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ | ਉਨ੍ਹਾਂ ਦੱਸਿਆ ਕਿ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪਿੰਡਾਂ ਦੇ ਵਿਕਾਸ ਅਤੇ ਭਿ੍ਸ਼ਟਾਚਾਰ ਖ਼ਿਲਾਫ਼ ਚਲਾਈ ਮੁਹਿੰਮ ਨੂੰ ਲੋਕਾਂ ਵਲੋਂ ਪੂਰਾ ਸਮਰਥਨ ਮਿਲਿਆ ਹੈ | ਈ.ਟੀ.ਓ. ਨੇ ਕਿਹਾ ਕਿ ਪਾਰਟੀ ਨੇ ਜ਼ਮੀਨੀ ਪੱਧਰ 'ਤੇ ਇਮਾਨਦਾਰੀ ਨਾਲ ਕੰਮ ਕਰਕੇ ਆਮ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਨਤੀਜਾ ਇਹ ਸ਼ਾਨਦਾਰ ਜਿੱਤ ਹੈ | ਕੈਬਨਿਟ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਪਹਿਲੀ ਵਾਰ ਹੈ ਜਦੋਂ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਹੋਈਆਂ ਹਨ | ਇਸ ਮੌਕੇ ਚੇਅਰਮੈਨ ਛਨਾਖ ਸਿੰਘ, ਨਰੇਸ਼ ਪਾਠਕ, ਪ੍ਰਧਾਨ ਸਰਬਜੀਤ ਸਿੰਘ ਡਿੰਪੀ, ਮੈਡਮ ਸੁਹਿੰਦਰ ਕੌਰ, ਸਰਪੰਚ ਗੁਰਮੁੱਖ ਸਿੰਘ ਸਰਜਾ, ਅਮਰੀਕ ਸਿੰਘ ਸੋਢੀ ਸੰਮਤੀ ਮੈਂਬਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਰਾਜ ਪੱਧਰੀ ਸਮਾਗਮ 23 ਨੂੰ - ਵਿਧਾਇਕ ਦਲਬੀਰ ਸਿੰਘ ਟੌਂਗ <br/> ਅਗਲੀ ਖ਼ਬਰ ਮਨਰੇਗਾ ਦਾ ਨਾਂਅ ਬਦਲਣ 'ਤੇ ਡੈਨੀ ਬੰਡਾਲਾ ਦੀ ਅਗਵਾਈ ਹੇਠ ਪੁਤਲਾ ਸਾੜਿਆ
Ad Position 24