ਬਾਬਾ ਬਕਾਲਾ ਸਾਹਿਬ, 21 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ ਸਰਕਾਰ ਵਲੋਂ ਅਮਰ ਸ਼ਹੀਦ ਭਾਈ ਜੈਤਾ ਜੀ (ਸ਼ਹੀਦ ਭਾਈ ਜੀਵਨ ਸਿੰਘ ਜੀ) ਦੇ ਸ਼ਹੀਦੀ ਦਿਹਾੜੇ ਸੰਬੰਧੀ ਇਕ ਰਾਜ ਪੱਧਰੀ ਸਮਾਗਮ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ 'ਤੇ 23 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ |' ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਨ੍ਹਾਂ ਦਾ ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ 350 ਸਾਲਾ ਸ਼ਹੀਦੀ ਦਿਹਾੜਾ ਬੜੇ ਵੱਡੇ ਪੱਧਰ 'ਤੇ ਦੇਸ਼ ਭਰ ਵਿਚ ਮਨਾਇਆ ਗਿਆ ਹੈ, ਦਾ ਸੀਸ ਦਿੱਲੀ ਦੇ ਚਾਂਦਨੀ ਚੌਂਕ ਤੋਂ ਸ੍ਰੀ ਆਨੰਦਪੁਰ ਸਾਹਿਬ ਲਿਆਉਣ ਵਾਲੇ ਭਾਈ ਜੈਤਾ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰੀ ਸਮਾਗਮ ਵਜੋਂ ਮਨਾਉਣ ਦਾ ਫੈਸਲਾ ਪੰਜਾਬ ਸਰਕਾਰ ਵਲੋਂ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਸਮਾਗਮ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਸਥਿਤ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾਵੇਗਾ | ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਹੋਣਗੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਵਿਧਾਇਕ ਬਾਬਾ ਬਕਾਲਾ ਸਾਹਿਬ ਦਲਬੀਰ ਸਿੰਘ ਟੌਂਗ ਹਾਜ਼ਰੀ ਭਰਨਗੇ |