18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਰਸੂਲਪੁਰ ਕਲਾਂ ਵਿਖੇ ਸ਼ਹੀਦੀ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 23-12-2025

ਨਵਾਂ ਪਿੰਡ, 22 ਦਸੰਬਰ (ਜਸਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਕਲਾਂ ਵਿਖੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੂਲ ਮੰਤਰ ਦੇ ਪਾਠ ਨਾਲ ਹੋਈ | ਉਪਰੰਤ ਦੂਜੀ ਜਮਾਤ ਦੇ ਵਿਦਿਆਰਥੀਆਂ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸੰਬੰਧਿਤ ਕਵਿਤਾ, ਤੀਸਰੀ ਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਪੰਜਵੀਂ, ਛੇਵੀਂ, ਸੱਤਵੀਂ ਤੇ ਅੱਠਵੀਂ ਦੇ ਵਿਦਿਆਰਥੀਆਂ ਵਲੋਂ ਕਵੀਸ਼ਰੀ ਪੇਸ਼ ਕੀਤੀ ਗਈ | ਚੌਥੀ ਜਮਾਤ ਦੇ ਵਿਦਿਆਰਥੀਆਂ ਵਲੋਂ ਸਵਾਲ-ਜਵਾਬ ਦੇ ਰੂਪ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਪਰਿਵਾਰ ਦੀ ਸ਼ਹਾਦਤ ਨੂੰ ਪੇਸ਼ ਕੀਤਾ ਗਿਆ | ਇਸ ਮੌਕੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਬੰਧਿਤ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ ਜਿਸ 'ਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੀਆਂ ਟੀਮਾਂ ਨੂੰ ਪਿ੍ੰ. ਮੈਡਮ ਮਨਿੰਦਰ ਕੌਰ ਵਲੋਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਉਪਰੰਤ ਸਮੂਹ ਸਟਾਫ ਤੇ ਵਿਦਿਆਰਥੀਆਂ ਵਲੋਂ ਸ੍ਰੀ ਆਨੰਦ ਸਾਹਿਬ ਦਾ ਪਾਠ ਕੀਤਾ ਗਿਆ | ਇਸ ਮੌਕੇ ਪਿ੍ੰ. ਮਨਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਜਾਣੂ ਕਰਾਉਂਦੇ ਹੋਏ ਸਿੱਖੀ 'ਚ ਪਰਪੱਕ ਰਹਿਣ ਦੀ ਪ੍ਰੇਰਨਾ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਕੂਲੀ ਬੱਚਿਆਂ ਨੂੰ ਬੂਟ ਜੁਰਾਬਾਂ ਵੰਡੀਆਂ <br/> ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ 'ਚ ਸ਼ਹੀਦੀ ਦਿਹਾੜਾ ਮਨਾਇਆ
Ad Position 24