ਚਵਿੰਡਾ ਦੇਵੀ, 22 ਦਸੰਬਰ (ਸਤਪਾਲ ਸਿੰਘ ਢੱਡੇ)-ਗੁਰੂ ਗੋਬਿੰਦ ਸਿੰਘ ਜੀ ਦੇ ਲਾਲਾਂ, ਮਾਤਾ ਗੁਜਰ ਕੌਰ ਜੀ, ਸਿੰਘਾਂ ਅਤੇ ਬਾਬਾ ਮੋਤੀ ਰਾਮ ਦੇ ਪਰਿਵਾਰ ਦੀ ਸ਼ਹੀਦੀ ਨੂੰ ਸਮਰਪਿਤ ਛੇਵਾਂ ਮਹਾਨ ਕੀਰਤਨ ਦਰਬਾਰ ਇਤਿਹਾਸਕ ਕਸਬਾ ਚਵਿੰਡਾ ਦੇਵੀ ਵਿਖੇ 28 ਦਸੰਬਰ ਐਤਵਾਰ ਸ਼ਾਮ 3 ਤੋਂ 10 ਤੱਕ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮਹਾਨ ਕੀਰਤਨ ਦਰਬਾਰ ਵਿਚ ਪਹੁੰਚ ਰਹੇ ਰਾਗੀ ਜਥੇ ਅਤੇ ਕਥਾਵਾਚਕ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੰਵਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਭੁਪਿੰਦਰ ਸਿੰਘ, ਭਾਈ ਜਸਵਿੰਦਰ ਸਿੰਘ ਢਾਡੀ ਆਦਿ ਪਹੁੰਚ ਰਹੇ ਹਨ |