ਜੰਡਿਆਲਾ ਗੁਰੂ, 22 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਾ. ਨਵਤੇਜ ਸਿੰਘ ਨੇ ਬਲਾਕ ਖੇਤੀਬਾੜੀ ਅਫਸਰ ਜੰਡਿਆਲਾ ਗੁਰੂ ਦਾ ਅਹੁਦਾ ਸੰਭਾਲਿਆ | ਡਾ. ਨਵਤੇਜ ਸਿੰਘ ਦੇ ਖੇਤੀਬਾੜੀ ਵਿਭਾਗ ਦੇ ਦਫਤਰ ਜੰਡਿਆਲਾ ਗੁਰੂ ਪੁੱਜਣ 'ਤੇ ਖੇਤੀਬਾੜੀ ਵਿਕਾਸ ਅਫਸਰ ਸੁਖਰਾਜ ਸਿੰਘ, ਲਵਪ੍ਰੀਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਬਲਜਿੰਦਰ ਸਿੰਘ ਚਹਿਲ, ਖੇਤੀਬਾੜੀ ਵਿਸਤਾਰ ਅਫਸਰ ਰਣਜੀਤ ਸਿੰਘ, ਖੇਤੀਬਾੜੀ ਸਬ ਇੰਸਪੈਕਟਰ ਉਪਕਾਰ ਸਿੰਘ, ਬੀ ਟੀ ਐਮ ਰਵਿੰਦਰਪਾਲ ਸਿੰਘ, ਏ ਟੀ ਐਮ ਅਰੂਪ ਸਿੰਘ, ਏ. ਟੀ. ਐੱਮ. ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ ਮੱਲੀਆਂ, ਗੁਰਪ੍ਰੀਤ ਸਿੰਘ ਸੰਧੂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਡਾ . ਨਵਤੇਜ ਸਿੰਘ ਇਸ ਤੋਂ ਪਹਿਲਾਂ ਜ਼ਿਲ੍ਹਾ ਤਰਨ ਤਰਨ ਵਿਚ ਬਤੌਰ ਖੇਤੀਬਾੜੀ ਅਫਸਰ ਸੇਵਾ ਕਰਕੇ ਆਏ ਹਨ | ਇਸ ਮੌਕੇ ਉਨ੍ਹਾਂ ਦੱਸਿਆ ਕਿ ਬਲਾਕ ਜੰਡਿਆਲਾ ਗੁਰੂ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਕੀਤਾ ਜਾਵੇਗਾ |