18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤਾਂ ਰੋਜ 10 ਮਿੰਟ ਮੂਲ ਮੰਤਰ ਤੇ ਗੁਰਮੰਤਰ ਦਾ ਜਾਪ ਕਰਨ-ਬਾਬਾ ਮੱਖਣਵਿੰਡੀ <br/>

Ad Position 21
No active advertisement
ਅਜੀਤ ਡੈਸਕ 23-12-2025
ਜੇਠੂਵਾਲ 22 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਰਸੇਵਾ ਵਾਲੇ ਸੰਤ ਬਾਬਾ ਸਰਦਾਰਾ ਸਿੰਘ ਮੱਖਣਵਿੰਡੀ ਵਾਲਿਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ 'ਚ ਸ਼ਹੀਦ ਹੋਏ ਸਿੰਘਾਂ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਅਤੇ ਮਹਾਨ ਸ਼ਹਾਦਤ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ 27 ਦਸੰਬਰ ਤੱਕ ਵਿਸ਼ਵ ਭਰ ਵਿਚ ਵੱਸਦੇ ਹਰੇਕ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ 10 ਮਿੰਟ ਲਈ ਰੋਜ਼ਾਨਾ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕਰਨ ਦੀ ਅਪੀਲ ਕੀਤੀ ਤਾਂ ਹੀ ਅਸੀਂ ਸਾਹਿਬਜ਼ਾਦਿਆਂ ਨੂੰ ਸੱਚ ਸੁੱਚੀ ਸ਼ਰਧਾਂਜਲੀ ਭੇਟ ਕਰ ਸਕਦੇ ਹਾਂ | ਬਾਬਾ ਮੱਖਣਵਿੰਡੀ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਸੰਸਾਰ ਭਰ ਤੇ ਸੱਚ ਅਤੇ ਧਰਮ ਦਾ ਪਰਚਮ ਉੱਚਾ ਰੱਖਣ ਅਤੇ ਹਰੇਕ ਪ੍ਰਾਣੀ ਨੂੰ ਆਪਣੇ ਜ਼ਮੀਰ ਦੀ ਆਜ਼ਾਦੀ ਮੁਤਾਬਕ ਜੀਣ ਦਾ ਅਧਿਕਾਰ ਦੇਣ ਲਈ ਹੋਈ ਹੈ ਅਤੇ ਰਹਿੰਦੀ ਦੁਨੀਆ ਤੱਕ ਮਨੁੱਖੀ ਆਜ਼ਾਦੀ ਲਈ ਇੱਕ ਮਹਾਨ ਸ਼ਹਾਦਤ ਚਾਨਣ ਮੁਨਾਰਾ ਰਹਿਣਗੀਆਂ | ਇਸ ਮੌਕੇ ਜਥੇਦਾਰ ਗੁਰਦਿਆਲ ਸਿੰਘ, ਸਾਬਕਾ ਸਰਪੰਚ ਅੰਗਰੇਜ ਸਿੰਘ, ਹਰਜਿੰਦਰ ਸਿੰਘ, ਚਾਚਾ ਸੁਭਾਸ ਚਵਿੰਡਾ ਦੇਵੀ ਆਦਿ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਲਿੰਕ ਸੜਕ ਦਾ ਨਿਰਮਾਣ ਨਾ ਹੋਣ ਤੋਂ ਦੁਖੀ ਸਰਹੱਦੀ ਪਿੰਡਾਂ ਦੇ ਲੋਕ <br/> ਅਗਲੀ ਖ਼ਬਰ ਖੇਤੀਬਾੜੀ ਅਫ਼ਸਰ ਡਾ. ਨਵਤੇਜ ਸਿੰਘ ਨੇ ਅਹੁਦਾ ਸੰਭਾਲਿਆ <br/>
Ad Position 24