ਭੈਣੀ ਰਾਮ ਦਿਆਲ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸਵਾਗਤ <br/>
ਅਜੀਤ ਡੈਸਕ
23-12-2025
ਬਲਸਰਾਏ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸਵਾਗਤ : ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪਿੰਡ ਬਲਸਰਾਏ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਪਿੰਡਾਂ ਚੋਂ ਹੁੰਦਾ ਹੋਇਆ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਮੀਤ ਮੈਨੇਜਰ ਭਾਈ ਜਗਤਾਰ ਸਿੰਘ ਅਤੇ ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਬੁਤਾਲਾ ਨੇ ਪੰਜਾਂ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਅਤੇ ਹੋਰ ਸ਼ਖਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਨਗਰ ਕੀਰਤਨ ਵਿਚ ਪਿੰਡ ਬਲਸਰਾਏ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਕਵੀਸ਼ਰ ਧੰਨਾ ਸਿੰਘ ਗੁਲਸ਼ਨ, ਭਾਈ ਜੱਸਾ ਸਿੰਘ ਸਠਿਆਲਾ ਗ੍ਰੰੰਥੀ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਗੁਰਭੇਜ ਸਿੰਘ ਕੰਗ ਜਥੇਦਾਰ ਲੰਗਰ, ਹਰਭਿੰਦਰ ਸਿੰਘ ਧਾਰੋਵਾਲੀ, ਅਮਰਜੀਤ ਸਿੰਘ ਅਕਾਊਟਾੈਟ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ |
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਚਵਿੰਡਾ ਦੇਵੀ, (ਸਤਪਾਲ ਸਿੰਘ ਢੱਡੇ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਤੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਮੀਆਂ ਪੰਧੇਰ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ | ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸੰਗਤਾਂ ਨੇ ਇਲਾਹੀ ਗੁਰਬਾਣੀ ਦੇ ਜਾਪ ਕਰਦਿਆਂ ਸਮਾਗਮਾਂ 'ਚ ਹਾਜ਼ਰੀ ਭਰੀ | ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਇਲਾਹੀ ਗੁਰਬਾਣੀ ਦੇ ਜਾਪ ਕਰਦਿਆਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਸ਼ਹੀਦੀ ਨੂੰ ਯਾਦ ਕੀਤਾ | ਵੱਖ-ਵੱਖ ਜਥਿਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ | ਰਸਤੇ 'ਚ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਨੇ ਵੱਡਾ ਸਵਾਗਤ ਕੀਤਾ | ਇਸ ਮੌਕੇ ਭਾਈ ਲਵਪ੍ਰੀਤ ਸਿੰਘ, ਰਣਜੀਤ ਸਿੰਘ ਨੰਬਰਦਾਰ, ਨਿਸ਼ਾਨ ਸਿੰਘ ਪੰਚ, ਕੇਵਲ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਸਾਬਕਾ ਸਰਪੰਚ, ਮੰਗਾ ਪਲਸਰ, ਪ੍ਰਭਪਾਲ ਸਿੰਘ, ਜਸਵਿੰਦਰ ਸਿੰਘ, ਨਛੱਤਰ ਸਿੰਘ , ਪ੍ਰਭਪਾਲ ਸਿੰਘ, ਜੋਬਨਜੀਤ ਸਿੰਘ, ਮਨਜਿੰਦਰ ਸਿੰਘ, ਬਲਜਿੰਦਰ ਸਿੰਘ, ਤਰਸੇਮ ਸਿੰਘ, ਲਵਪ੍ਰੀਤ ਸਿੰਘ, ਦਲਸ਼ੇਰ ਸਿੰਘ, ਮਨਪ੍ਰੀਤ ਸਿੰਘ, ਸਿਕੰਦਰ ਸਿੰਘ, ਅੰਗਰੇਜ਼ ਸਿੰਘ, ਜੈਦੇਵ ਸਿੰਘ, ਸੁਖਪਾਲ ਸਿੰਘ, ਸਰਵਨ ਸਿੰਘ, ਰਜੀਵ ਸਿੰਘ, ਹਰਦਿਆਲ ਸਿੰਘ, ਦਲਜਿੰਦਰ ਸਿੰਘ, ਪੂਰਨ ਸਿੰਘ ਸਮੇਤ ਹੋਰ ਸੰਗਤਾਂ ਨਤਮਸਤਕ ਹੋਈਆਂ |
ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ
ਜੰਡਿਆਲਾ ਗੁਰੂ, (ਹਰਜਿੰਦਰ ਸਿੰਘ ਕਲੇਰ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੇਖੂਪੁਰਾ ਮੁਹੱਲੇ ਦੀ ਸੰਗਤ ਵਲੋਂ ਸਰ ਗੁਰਦੁਆਰਾ ਸਾਹਿਬ ਜੰਡਿਆਲਾ ਗੁਰੂ ਤੋਂ ਅੱਜ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢਿਆ ਗਿਆ | ਨਗਰ ਕੀਰਤਨ ਦੌਰਾਨ ਸ਼ਹਿਰ ਦੀਆਂ ਗਲੀਆਂ 'ਚ ਗੁਰਬਾਣੀ ਦੀ ਮਿੱਠੀ ਗੂੰਜ ਸੁਣਾਈ ਦਿੱਤੀ | ਰਸਤੇ ਭਰ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਧਾਰਮਿਕ ਜੋਸ਼ ਨਾਲ ਭਰਪੂਰ ਮਾਹੌਲ ਬਣਿਆ ਰਿਹਾ | ਇਸ ਮੌਕੇ ਵੱਖ-ਵੱਖ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਸ਼ਾਨਦਾਰ ਜੌਹਰ ਵਿਖਾਏ ਗਏ | ਕੀਰਤਨ ਜਥਿਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਲਾਡਲੀਆਂ ਫੌਜਾਂ, ਪ੍ਰਬੰਧਕ ਆਗੂਆਂ ਅਤੇ ਸੰਗਤਾਂ ਨੇ ਕਿਹਾ ਕਿ ਸ਼ਹੀਦ ਬਾਬਾ ਜੀਵਨ ਸਿੰਘ ਜੀ