17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨੌਜਵਾਨ ਸਭਾ ਭੋਆ ਫਤਹਿਗੜ੍ਹ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਾਠ ਦੇ ਭੋਗ ਕੱਲ੍ਹ

Ad Position 21
No active advertisement
ਅਜੀਤ ਡੈਸਕ 23-12-2025
ਜੇਠੂਵਾਲ, 22 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਨੌਜਵਾਨ ਸਭਾ ਪਿੰਡ ਭੋਆ ਫਤਹਿਗੜ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਤੇ ਸਰਬੱਤ ਦੇ ਭਲੇ ਲਈ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ 24 ਦਸੰਬਰ ਦਿਨ ਬੁੱਧਵਾਰ ਨੂੰ ਅੱਡਾ ਵਰਿਆਮਨੰਗਲ ਵਿਖੇ ਪਾਏ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਸਭਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਮੰਗਾ ਤੇ ਗੁਰਬਾਜ਼ ਸਿੰਘ ਰੰਧਾਵਾ ਨੇ ਦੱਸਿਆ ਕਿ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਜਾਵੇਗਾ ਅਤੇ ਸਾਰਾ ਦਿਨ ਗੁਰੂ ਕੇ ਅਤੁੱਟ ਲੰਗਰ ਵਰਤਣਗੇ | ਉਨ੍ਹਾਂ ਪਿੰਡ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਹਿੱਸਾ ਲੈਣ |

Ad Position 22
No active advertisement
ਪਿਛਲੀ ਖ਼ਬਰ ਫ਼ਸਲਾਂ ਦਾ ਮੁਆਵਜ਼ਾ ਨਾ ਮਿਲਣ 'ਤੇ ਕਿਸਾਨ ਜਥੇਬੰਦੀ ਵਲੋਂ ਤਹਿਸੀਲ ਲੋਪੋਕੇ ਦਾ ਘਿਰਾਓ <br/> ਅਗਲੀ ਖ਼ਬਰ ਵਡਾਲੀ ਡੋਗਰਾਂ 'ਚ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ
Ad Position 24