ਸਠਿਆਲਾ, 23 ਦਸੰਬਰ (ਜਗੀਰ ਸਿੰਘ ਸਫਰੀ)-ਗੁ: ਸਵਰਗਪੁਰੀ ਸਠਿਆਲਾ ਵਿਖੇ ਸ: ਭਜਨ ਸਿੰਘ ਸਿੰਗਾਪੁਰ ਵਲੋਂ ਬਲਾਕ ਪ੍ਰਧਾਨ ਸਰਵਣ ਸਿੰਘ ਬਲਸਰਾਂ ਨੂੰ ਰਈਆ ਬਲਾਕ ਦੇ ਸੰਮਤੀ ਮੈਂਭਰ ਬਣਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਰਈਆ ਬਲਾਕ ਦੇ ਸੰਮਤੀ ਮੈਂਬਰ ਸਰਵਣ ਸਿੰਘ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਕੰੰਮਾਂ ਨੂੰ ਛੂਹ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਅਸ਼ੀਰਵਾਦ ਨਾਲ ਪਿੰਡਾਂ ਦੇ ਵਿਕਾਸ ਕਾਰਜ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ ਸ: ਭਜਨ ਸਿੰਘ ਸਿੰਗਾਪੁਰ ਤੇ ਪ੍ਰਧਾਨ ਗੁਰਜੀਤ ਸਿੰਘ ਤੇ ਡਾ. ਗੁਰਵਿੰਦਰ ਸਿੰਘ ਲਾਡੀ ਵਲੋਂ ਬਲਾਕ ਪ੍ਰਧਾਨ ਤੇ ਸੰਮਤੀ ਮੈਂਬਰ ਸਰਵਣ ਸਿੰਘ, ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ , ਕਮਲਜੀਤ ਨੀਰੂ ਤੇ ਰੇਸ਼ਮ ਸਿੰਘ ਹੈਪੀ ਨੂੰ ਸਨਮਾਨਿਤ ਕੀਤਾ ਗਿਆ |
ਭਜਨ ਸਿੰਘ ਸਿੰਗਾਪੁਰ ਵਲੋਂ ਬਲਾਕ ਪ੍ਰਧਾਨ ਤੇ ਸੰਮਤੀ ਮੈਂਬਰ ਸਰਵਣ ਸਿੰਘ ਬਲਸਰਾਂ ਸਨਮਾਨਿਤ
ਅਜੀਤ ਡੈਸਕ
24-12-2025