ਅੰਮਿ੍ਤਸਰ, 23 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ, ਜਨਵਾਦੀ ਲੇਖਕ ਸੰਘ, ਅੰਮਿ੍ਤਸਰ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸਮਾਗਮ 'ਰੰਗਮੰਚ ਸੰਵਾਦ' ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਬਲਜੀਤ ਕੌਰ ਰਿਆੜ ਅਤੇ ਡਿਪਟੀ ਕੋਆਰਡੀਨੇਟਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਮਾਗਮ 24 ਦਸੰਬਰ 2025 ਨੂੰ ਸਵੇਰੇ 11:00 ਵਜੇ, ਪੰਜਾਬੀ ਅਧਿਐਨ ਸਕੂਲ ਦੇ ਕਮੇਟੀ ਰੂਮ ਵਿਖੇ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਸਰਪ੍ਰਸਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਕਰਨਗੇ | ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕੇ ਐਸ ਚਾਹਲ ਸ਼ਿਰਕਤ ਕਰਨਗੇ | ਇਸ 'ਰੰਗਮੰਚ ਸੰਵਾਦ' ਸੰਵਾਦ ਕਰਤਾ ਵਜੋਂ ਉੱਘੇ ਚਿੰਤਕ ਅਜ਼ਲ ਦੁਸਾਂਝ ਆਪਣੇ ਵਿਚਾਰ ਸਾਂਝੇ ਕਰਨਗੇ |ਸਮਾਗਮ ਦੀ ਪ੍ਰਧਾਨਗੀ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਵਲੋਂ ਕੀਤੀ ਜਾਵੇਗੀ |