05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਿੱਖ ਸੰਗਤਾਂ ਰੋਜ਼ਾਨਾ ਮੂਲ ਮੰਤਰ ਦਾ ਪਾਠ ਕਰਨ-ਬਾਬਾ ਮੇਜਰ ਸਿੰਘ ਸੋਢੀ <br/>

Ad Position 21
No active advertisement
ਅਜੀਤ ਡੈਸਕ 24-12-2025
ਟਾਹਲੀ ਸਾਹਿਬ/ਜੇਠੂਵਾਲ, 23 ਦਸੰਬਰ (ਵਿਨੋਦ ਭੀਲੋਵਾਲ, ਮਿੱਤਰਪਾਲ ਸਿੰਘ ਰੰਧਾਵਾ)-ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਚਾਰ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਵਲੋਂ ਜ਼ਾਲਮ ਦਾ ਟਾਕਰਾ ਕਰਦੇ ਹੋਇਆਂ ਦਿੱਤੀਆਂ ਸ਼ਹਾਦਤਾਂ ਨੂੰ ਸਮਰਪਿਤ ਸਿੱਖ ਸੰਗਤਾਂ ਰੋਜ਼ਾਨਾ ਦਸ ਮਿੰਟ ਮੂਲਮੰਤਰ ਦਾ ਪਾਠ ਕਰਨ ਅਤੇ ਕੁਰਬਾਨੀਆਂ ਦੇਣ ਵਾਲੇ ਸਿੰਘਾਂ ਨੂੰ ਸ਼ਰਧਾਂਜੀਆਂ ਭੇਟ ਕਰਨ | ਬਾਬਾ ਮੇਜਰ ਸਿੰਘ ਨੇ ਅੱਗੇ ਕਿਹਾ ਕਿ ਦਸਮੇਸ਼ ਤਰਨਾ ਦਲ ਨਿਹੰਗ ਸਿੰਘਾਂ ਦੀਆਂ ਫੌਜਾਂ ਵਲੋਂ ਵੀ ਰੋਜ਼ਾਨਾ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਇਆ ਜਾ ਰਿਹਾ ਹੈ ਤਾਂ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਸਿੱਖੀ ਨਾਲ ਜੋੜਿਆ ਜਾ ਸਕੇ ਅਤੇ ਹਰੇਕ ਸਿੱਖ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਨਾਲ ਲੈ ਕੇ ਨਾਮ ਸਿਮਰਨ ਤੇ ਮੂਲਮੰਤਰ ਦਾ ਪਾਠ ਜ਼ਰੂਰ ਕਰਨ ਤਾਂ ਉਹ ਸਿੱਖ ਇਤਿਹਾਸ ਤੋਂ ਜਾਣੂ ਹੋ ਸਕਣ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੀ ਸਮਾਪਤੀ ਉਪਰੰਤ ਦਸਮੇਸ਼ ਤਰਨਾ ਦਲ ਦੀਆਂ ਨਿਹੰਗ ਸਿੰਘਾਂ ਫੌਜਾਂ ਵਲੋਂ ਨਿਹੰਗ ਜਥੇਬੰਦੀਆਂ ਦੇ ਸਹਿਯੋਗ ਨਾਲ ਮਹੱਲਾ ਕੱਢਿਆ ਜਾਵੇਗਾ | ਇਸ ਮੌਕੇ ਬਾਬਾ ਹਰਜਿੰਦਰ ਸਿੰਘ, ਬਾਬਾ ਗੁਰਦਿੱਤ ਸਿੰਘ, ਬਾਬਾ ਕਾਰਜ ਸਿੰਘ, ਬਾਬਾ ਧਰਮ ਸਿੰਘ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਕੇਂਦਰ ਸਰਕਾਰ ਪੂਰੀ ਦੁਨੀਆ 'ਚ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਵੇ-ਗਿੱਲ <br/>
Ad Position 24
No active advertisement