05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 24-12-2025
ਬਾਬਾ ਬਕਾਲਾ ਸਾਹਿਬ, 23 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)—ਅੱਜ ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਵਿਧਾਇਕ ਦਲਬੀਰ ਸਿੰਘ ਟੌਂਗ ਆਪਣੇ ਸਮਰਥਕਾਂ ਸਮੇਤ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਅਤੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਉਨ੍ਹਾਂ ਨੂੰ ਧਾਰਮਿਕ ਪੁਸਤਕਾਂ ਦਾ ਸੈੱਟ ਸਤਿਕਾਰ ਵਜੋਂ ਭੇਟ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਮੈਡਮ ਸੁਹਿੰਦਰਬੀਰ ਕੌਰ ਈ.ਟੀ.ਓ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ, ਐਸ.ਡੀ.ਐਮ. ਅਮਨਪ੍ਰੀਤ ਸਿੰਘ, ਤਹਿਸੀਲਦਾਰ ਮੈਡਮ ਰੌਬਿਨਜੀਤ ਕੌਰ, ਨਾਇਬ ਤਹਿਸੀਲਦਾਰ ਮੈਡਮ ਮਨੀ ਮਹਾਜਨ, ਨਾਇਬ ਤਹਿਸੀਲਦਾਰ ਰਣਜੀਤ ਸਿੰਘ ਤਰਸਿੱਕਾ, ਐਡੀਸ਼ਨਲ ਮੈਨੇਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਜਥੇਦਾਰ ਬਲਦੇਵ ਸਿੰਘ ਬੋਦੇਵਾਲ, ਯੋਗਰਾਜ ਸਿੰਘ ਟੌਂਗ, ਵਿਸ਼ਾਲ ਮੰਨਣ, ਪ੍ਰਤਾਪ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਸਤਲਾਣੀ ਸਾਹਿਬ 'ਚ ਐਨ.ਐਸ.ਐਸ. ਦੇ 7 ਰੋਜ਼ਾ ਕੈਂਪ ਦੀ ਸ਼ੁਰੂਆਤ <br/> ਅਗਲੀ ਖ਼ਬਰ ਸਿੱਖ ਸੰਗਤਾਂ ਰੋਜ਼ਾਨਾ ਮੂਲ ਮੰਤਰ ਦਾ ਪਾਠ ਕਰਨ-ਬਾਬਾ ਮੇਜਰ ਸਿੰਘ ਸੋਢੀ <br/>
Ad Position 24
No active advertisement